ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
ਬਹਾਦਰਜੀਤ ਸਿੰਘ /ਰੂਪਨਗਰ, 29 ਅਕਤੂਬਰ,2022
ਨਗਰ ਕੌਂਸਲ ਰੂਪਗਨਰ ਦੇ ਸਫਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ ਅੱਜ ਸ਼ਨੀਵਾਰ ਨੂੰ ਨਗਰ ਕੌਂਸਲ ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਖਤਮ ਕਰਵਾਈ। ਜਿਸ ਤੋਂ ਬਾਅਦ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਕੂੜੇ ਡੇ ਦੇ ਢੇਰਾਂ ਤੋਂ ਰਾਹਤ ਮਿਲੀ ਹੈ।
ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਦੀਵਾਲੀ ਤਿਉਹਾਰ ਮੌਕੇ ਮਿਲਣ ਵਾਲੇ ਏਰੀਅਰ ਦੇਣ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਸਫਾਈ ਦਾ ਕੰਮ ਬੰਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਨਗਰ ਕੌਂਸਲ ਰੂਪਗਨਰ ਦੇ ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਅੱਜ ਸਫਾਈ ਸੇਵਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਭਰ ਵਿਚ ਕਿਸੇ ਵੀ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਹਾਲੇ ਤੱਕ ਪੰਜਾਬ ਸਰਕਾਰ ਨੇ ਏਰੀਅਰ ਨਹੀਂ ਦਿੱਤਾ ਹੈ। ਸੰਜੇ ਵਰਮਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਸਰਕਰ ਵਲੋਂ ਨਗਰ ਕੌਂਸਲ ਰੂਪਨਗਰ ਦੇ ਸਫਾਈ ਸੇਵਕਾਂ ਲਈ ਏਰੀਅਰ ਭੇਜਿਆ ਗਿਆ ਤਾਂ ਏਰੀਅਰ ਦਿੱਤਾ ਜਾਵੇਗਾ।
ਸਫਾਈ ਸੇਵਕਾਂ ਨੂੰ ਅਗਲੇ ਮਹੀਨੇ ਤਨਖਾਹ ਦੇਣ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਸਫਾਈ ਸੇਵਕਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਜਿਸ ਤੋਂ ਬਾਅਦ ਸ਼ਹਿਰ ਵਿਚ ਸਫਾਈ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸੰਜੇ ਵਰਮਾ ਨੇ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਧਿਆਨ ਵਿਚ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਵਲੋਂ ਹਮੇਸ਼ਾ ਹੀ ਨਗਰ ਕੌਂਸਲ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਫਾਈ ਦੇ ਕੰਮ ਪ੍ਰਤੀ ਪੂਰੀ ਮਿਹਨਤ ਨਾਲ ਕੰਮ ਕਰਦੇ ਹਨ।
ਪ੍ਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ I ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਧਾਨ ਪ੍ਰਵੀਨ ਕੁਮਾਰ, ਉਪ ਪ੍ਧਾਨ ਅਸ਼ੋਕ ਕੁਮਾਰ, ਜਨਰਲ ਸਕੱਤਰ ਰਾਜੇਸ਼ ਕੁਮਾਰ, ਚੇਅਰਮੈਨ ਸਚਿਨ, ਖਜਾਨਚੀ ਵਿਨੋਦ ਕੁਮਾਰ, ਕੁਲਵਿੰਦਰ ਸਿੰਘ, ਅਜੇ ਕੁਮਾਰ ਮੌਜੂਦ ਸਨ।