ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਚੇਅਰਮੈਨ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

232

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਚੇਅਰਮੈਨ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਪਟਿਆਲਾ, 7 ਮਾਰਚ:
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ  ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਪੰਜਾਬ ਦੀਆਂ ਗਊਸ਼ਾਲਾਵਾਂ ਲਈ ਦਿੱਤੇ 25 ਕਰੋੜ ਰੁਪਏ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

ਸਚਿਨ ਸ਼ਰਮਾ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਸਰਕਾਰੀ ਕੈਟਲ ਪੌਂਡਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ ਜਿਸ ਵਿਚ ਮੁੱਖ ਤੌਰ ‘ਤੇ ਸੂਬੇ ਦੇ ਕੈਟਲ ਪੌਂਡਾਂ ਵਿਚ ਨਵੇਂ ਸੈਂਡਾ ਦਾ ਨਿਰਮਾਣ ਕਰਕੇ ਉਨ੍ਹਾਂ ਦੀ ਸਮਰੱਥਾ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਊਧਨ ਦੀ ਬਿਹਤਰੀ ਲਈ ਬਜਟ ਵਿੱਚ ਪੈਸਾ ਰੱਖਣਾ ਸਰਕਾਰ ਦਾ ਇਕ ਚੰਗਾ ਕਦਮ ਹੈ ਇਸ ਨਾਲ ਕੈਟਲ ਪੌਂਡਾਂ ਵਿੱਚ ਗਊ ਵੰਸ਼ ਦੀ ਸਾਂਭ-ਸੰਭਾਲ ਵਿਚ ਮਦਦ ਮਿਲੇਗੀ ਅਤੇ ਕੈਟਲ ਪੌਂਡਾਂ ਦੀ ਸਮਰੱਥਾ ਵਿਚ ਵੀ ਵਾਧਾ ਹੋਵੇਗਾ।

ਚੇਅਰਮੈਨ  ਸਚਿਨ ਸ਼ਰਮਾ ਨੇ ਦੱਸਿਆ ਕਿ ਰਾਜ ਦੀਆਂ 426 ਗਊਸ਼ਾਲਾਵਾਂ ਅਤੇ 20 ਕੈਟਲ ਪੌਂਡਾਂ ਨੂੰ ਆਤਮ ਨਿਰਭਰ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਗੋਹੇ ਤੋਂ ਲੱਕੜੀ ਸਮੇਤ ਆਰਗੈਨਿਕ ਖਾਦ, ਧੂਫ਼ ਅਤੇ ਹਵਨ ਸਮੱਗਰੀ ਤਿਆਰ ਕਰਨ ਵਾਲੇ ਪ੍ਰੋਜੈਕਟ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਦੇ ਹਰ ਪਸ਼ੂ ਦੀ ਟੈਗਿੰਗ ਕਰਕੇ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸੜਕਾਂ ‘ਤੇ ਘੁੰਮਣ ਵਾਲੇ ਪਸ਼ੂ ਦੇ ਕਿਸੇ ਮਾਲਕ ਅਤੇ ਗਊਸ਼ਾਲਾ ਤੋਂ ਹੋਣ ਬਾਰੇ ਪਤਾ ਲਗਾਇਆ ਜਾ ਸਕੇ।

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਚੇਅਰਮੈਨ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਸਚਿਨ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ ਦਿਨੀ ਲੋਕ ਸਭਾ ਮੈਂਬਰ  ਪਰਨੀਤ ਕੌਰ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਗਊਸ਼ਾਲਾਵਾਂ ਅਤੇ ਕੈਟਲ ਪੌਂਡਾਂ ਦੀ ਸਮੱਸਿਆ ਸਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਸੀ ਜਿਸ ‘ਤੇ ਮੁੱਖ ਮੰਤਰੀ ਨੇ ਨਿਜੀ ਦਿਲਚਸਪੀ ਲੈਕੇ ਬਜਟ ਵਿੱਚ 25 ਕਰੋੜ ਰੁਪਏ ਦੀ ਰਾਸ਼ੀ ਰੱਖੀ ਤਾਂ ਜੋ ਗਊ ਵੰਸ਼ ਦੀ ਸਾਂਭ ਸੰਭਾਲ ਲਈ ਚੰਗੇ ਪ੍ਰਬੰਧ ਕੀਤੇ ਜਾ ਸਕਣ।  ਸਚਿਨ ਸ਼ਰਮਾ ਨੇ ਜਿਥੇ ਰਾਸ਼ੀ ਜਾਰੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਉਥੇ ਹੀ ਇਹ ਮਾਮਲਾ ਮੁੱਖ ਮੰਤਰੀ ਕੋਲ ਚੁੱਕਕੇ ਇਸ ਦੇ ਹੱਲ ਲਈ ਰਾਸ਼ੀ ਜਾਰੀ ਕਰਵਾਉਣ ਲਈ ਲੋਕ ਸਭਾ ਮੈਂਬਰ  ਪਰਨੀਤ ਕੌਰ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।