ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੌਜੂਦਾ ਵਰ੍ਹੇ ਵਿੱਚ ਸਾਰੇ ਬਲਾਕਾਂ ਵਿੱਚ 750 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ

248

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੌਜੂਦਾ ਵਰ੍ਹੇ ਵਿੱਚ ਸਾਰੇ ਬਲਾਕਾਂ ਵਿੱਚ 750 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ

ਸੰਗਰੂਰ, 4 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਪਟਨ ਨੂੰ ਸਵਾਲ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਸੰਗਰੂਰ ਦੇ ਪਿੰਡ ਲੋਹਾਖੇੜਾ ਦੇ ਸਰਪੰਚ ਜਗਸੀਰ ਸੰਧੂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਰਾਜ ਦੇ ਸਾਰੇ ਬਲਾਕਾਂ ਵਿੱਚ 750 ਖੇਡ ਸਟੇਡੀਅਮ ਬਣਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹਰੇਕ ਬਲਾਕ ਵਿੱਚ 5 ਵੱਡੇ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਤਾਂ ਜੋ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਪੀੜ੍ਹੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਸਮਰੱਥ ਬਣ ਸਕੇ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਨੇ ਆਪਣੇ ਪਿੰਡ ਦਾ ਹਵਾਲਾ ਦਿੰਦੇ ਹੋਏ ਸਵਾਲ ਕੀਤਾ ਸੀ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਨੌਜਵਾਨ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਇਸ ਲਈ ਪਿੰਡ ਵਿੱਚ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇ। ਮੁੱਖ ਮੰਤਰੀ ਨੇ ਸ੍ਰੀ ਸੰਧੂ ਨੂੰ ਕਿਹਾ ਹੈ ਕਿ ਇਸ ਸਬੰਧੀ ਪਤਾ ਕਰਵਾਇਆ ਜਾਵੇਗਾ ਕਿ ਕੀ ਉਨ੍ਹਾਂ ਦੇ ਪਿੰਡ ਦੀ ਚੋਣ ਵੀ ਸਟੇਡੀਅਮ ਲਈ ਹੋਈ ਹੈ ਜਾਂ ਨਹੀਂ, ਜਿਸ ਸਬੰਧੀ ਬਾਅਦ ਵਿੱਚ ਸੂਚਿਤ ਵੀ ਕਰ ਦਿੱਤਾ ਜਾਵੇਗਾ।

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੌਜੂਦਾ ਵਰ੍ਹੇ ਵਿੱਚ ਸਾਰੇ ਬਲਾਕਾਂ ਵਿੱਚ 750 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਭਰ ਵਿੱਚ ਕਰੋਨਾਵਾਇਰਸ ਦੇ ਕੇਸ ਵਧਣ ਕਰਕੇ ਜਨਤਕ ਤੌਰ ਤੇ ਮਾਸਕ ਪਹਿਨਣ ਦੀ ਪਾਲਣਾ ਸਖਤੀ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਸਕ ਨਾ ਪਹਿਨਣਾ, ਸਮਾਜਿਕ ਵਿੱਥ ਨਾ ਰੱਖਣਾ ਜਾਂ ਜਨਤਕ ਤੌਰ ੋਤੇ ਥੁੱਕਣਾ ਸਮਾਜ ਵਿਰੋਧੀ ਕਾਰਵਾਈਆਂ ਹਨ। ਉਨ੍ਹਾਂ ਨੇ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਸੁਚੇਤ ਰਹਿਣ, ਸੁਰੱਖਿਆ ਉਪਾਵਾਂ ਨੂੰ ਅਪਣਾਉਣ ਅਤੇ ਸਿਹਤ ਮਾਹਿਰਾਂ ਦੀ ਸਲਾਹ ਮੰਨਣ ਦੀ ਅਪੀਲ ਕੀਤੀ ਤਾਂ ਕਿ ਇਸ ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।