ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਵਿਚ ਸੀ. ਪੀ .ਆਈ (ਅੱੈਮ) ਕੋਈ ਕਸਰ ਬਾਕੀ ਨਹੀਂ ਛੱਡੇਗੀ- ਕਾਮਰੇਡ ਸੇਖੋਂ

237

ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਵਿਚ ਸੀ. ਪੀ .ਆਈ (ਅੱੈਮ) ਕੋਈ ਕਸਰ ਬਾਕੀ ਨਹੀਂ ਛੱਡੇਗੀ- ਕਾਮਰੇਡ ਸੇਖੋਂ

ਬਹਾਦਰਜੀਤ ਸਿੰਘ /ਰੂਪਨਗਰ,25 ਜਨਵਰੀ,2022
ਅੱਜ ਇਥੇ ਹਿੰਦ ਕਮਿਊਨਿਸਟ ਪਾਰਟੀ( ਮਾਰਕਸਵਾਦੀ)ਦੀ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਮੀਟਿੰਗ ਭਜਨ ਸਿੰਘ ਸੰਦੋਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੀ. ਪੀ. ਆਈ. (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਸੂਬਾ ਕਮੇਟੀ ਮੈਂਬਰ ਬਲਵੀਰ ਸਿੰਘ ਜਾਡਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ  ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਰਾਜਸੱਤਾ ਤੇ ਕਾਬਜ਼ ਰਹਿਣ ਲਈ ਯਤਨਸ਼ੀਲ ਹੈ। ਇਸ ਦੇ ਰਾਜ ਦੌਰਾਨ ਫਾਸ਼ੀਵਾਦੀ ਤਾਕਤਾਂ ਨੂੰ ਸ਼ਹਿ ਦਿਤੀ ਜਾ ਰਹੀ ਹੈ। ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਲੋਕਾਂ ਤੇ ਹਮਲੇ ਕੀਤੇ ਜਾ ਰਹੇ ਹਨ। ਦਲਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਉਭਾਰ ਨੂੰ ਰੋਕਣ ਲਈ ਪਾਰਟੀ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਕੇਂਦਰੀ ਕਮੇਟੀ ਨੇ ਤਹਿ ਕੀਤਾ ਹੈ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਪਾਰਟੀ ਦੇ ਉਮੀਦਵਾਰ ਨਹੀਂ ਹੋਣਗੇ ਉਥੇ ਧਰਮ ਨਿਰਪੱਖ ਉਮੀਦਵਾਰਾਂ ਨੂੰ ਜਿਤਾਉਣ ਲਈ ਵੋਟਾਂ ਪਾਈਆਂ ਜਾਣਗੀਆਂ।

ਉਨ੍ਹਾਂ ਨੇ ਕਿਹਾ ਕਿ ਸਾਡੀ ਮੁੱਖ ਮੰਗ ਹੈ ਕਿ ਬੇਰੁਜ਼ਗਾਰ ਨੂੰ ਰੁਜ਼ਗਾਰ ਦਿੱਤਾ ਜਾਵੇ ਜਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ, ਸਿੱਖਿਆ ਮੁਫ਼ਤ ਵਿੱਚ ਹਰ ਇੱਕ ਨੂੰ ਦਿੱਤੀ ਜਾਵੇ, ਸਿਹਤ ਸਹੂਲਤਾਂ ਫਰੀ ਦਿੱਤੀਆਂ ਜਾਣ ਅਤੇ ਲੋੜਵੰਦਾਂ ਲੋਕਾਂ ਨੂੰ ਪੈਨਸ਼ਨ ਦਿੱਤੀ ਜਾਵੇ।

ਫਿਰਕਾਪ੍ਰਸਤ ਤਾਕਤਾਂ ਨੂੰ ਹਰਾਉਣ ਵਿਚ ਸੀ. ਪੀ .ਆਈ (ਅੱੈਮ) ਕੋਈ ਕਸਰ ਬਾਕੀ ਨਹੀਂ ਛੱਡੇਗੀ- ਕਾਮਰੇਡ ਸੇਖੋਂ

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਸੱਭ ਤੋਂ ਪਹਿਲਾਂ ਦਿੱਲੀ ਵਿਚ ਲਾਗੂ ਕੀਤਾ, ਇਹ ਭਾਜਪਾ ਦੀ ਦੂਜੀ ਟੀਮ ਹੈ। ਇਸ ਪਾਰਟੀ ਦੇ ਮੁਖੀ ਨੇ ਹਮੇਸ਼ਾ ਮੋਦੀ ਸਰਕਾਰ ਦਾ ਹੀ ਪੱਖ ਪੂਰਿਆ ਹੈ। ਆਪ ਪੰਜਾਬ ਵਿਰੋਧੀ ਪਾਰਟੀ ਹੈ। ਇਸ ਦਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਕੋਈ ਸਪਸ਼ਟ ਸਟੈਂਡ ਨਹੀਂ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪੰਜਾਬ ਦੇ ਪਾਣੀਆਂ ਉੱਤੇ ਅੱਖ ਹੈ। ਇਹ ਪਾਰਟੀ ਪੰਜਾਬ ਮਾਰੂ ਪਾਰਟੀ ਸਾਬਤ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਜ਼ਦੂਰਾਂ ਦੇ ਆਗੂ ਗੁਰਦੇਵ ਸਿੰਘ ਬਾਗੀ ਨੂੰ ਉਮੀਦਵਾਰ ਬਣਾਇਆ ਹੈ। ਪਾਰਟੀ ਪੰਜਾਬ ਵਿੱਚ 20 ਤੋਂ ਉੱਪਰ ਸੀਟਾਂ ਤੇ ਚੋਣ ਲੜੇਗੀ।

ਇਸ ਮੌਕੇ ਤੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਚੋਣ ਮੁਹਿੰਮ ਨੂੰ ਤੇਜ਼ ਕਰਨ ਜਨਰਲ ਬਾਡੀ ਮੀਟਿੰਗ ਪਹਿਲੀ ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ।ਜਿਸ ਸਮੁੱਚੇ ਮੈਂਬਰ ਸ਼ਾਮਲ ਹੋਣਗੇ। ਅੱਜ ਦੀ ਮੀਟਿੰਗ ਵਿੱਚ ਗੀਤਾ ਰਾਮ,ਪਵਨ ਕੁਮਾਰ, ਬਿਕਰ ਸਿੰਘ ਮੋਠਾਪੁਰ, ਕਰਨੈਲ ਸਿੰਘ ਬਜਰੂੜ,ਚਰਨ ਸਿੰਘ ਅਟਵਾਲ,ਨਿਰਦੇਵ ਸ਼ਰਮਾ, ਜਗੀਰ ਸਿੰਘ, ਰੋਸ਼ਨ ਸਿੰਘ, ਪ੍ਰੇਮ ਸਿੰਘ ਜੱਟਪੁਰ, ਰਾਮ ਸਿੰਘ ਸੈਣੀਮਾਜਰਾ, ਸੰਤਾਂ ਸਿੰਘ, ਜਸਕਰਨ ਸਿੰਘ,ਹਰੀ ਸਿੰਘ, ਜਗਦੀਸ਼ ਸਿੰਘ ਅਟਾਰੀ ਵੀ ਹਾਜ਼ਰ ਸਨ।