ਬਾਬਾ ਗਾਜੀ ਦਾਸ ਕਲੱਬ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਕੇ ਵਧਾਈ ਦਿੱਤੀ

229

ਬਾਬਾ ਗਾਜੀ ਦਾਸ ਕਲੱਬ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਕੇ  ਵਧਾਈ ਦਿੱਤੀ

ਬਹਾਦਰਜੀਤ ਸਿੰਘ /ਰੂਪਨਗਰ ,20 ਜੂਨ,2022

ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚਕਲਾਂ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਮਿਲਕੇ ਵਧਾਈ ਦਿੱਤੀ ਗਈ ਅਤੇ ਬੁੱਕਾ ਦੇ ਕੇ ਸਵਾਗਤ ਕੀਤਾ।

ਇਸ ਮੌਕੇ ਦਵਿੰਦਰ ਸਿੰਘ ਬਾਜਵਾ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਬਾਜਵਾ ਨੇ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣਾ ਜੀਵਨ ਵਾਤਾਵਰਣ ਨੂੰ ਸਮਰਪਿਤ ਕੀਤਾ ਹੈ ਅਤੇ ਭਵਿੱਖ ਵਿਚ ਨਵੀਂ ਪੀਡ਼ੀ ਨੂੰ ਵਾਤਾਵਰਣ ਤੋਂ ਪੈਦਾ ਹੋਣ ਵਾਲੀ ਪਰੇਸ਼ਾਨੀਆਂ ਤੋਂ ਬਚਾਉਣ ਲਈ ਲਗਾਤਾਰ ਪੌਦੇ ਲਗਾਉਣ, ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।

ਬਾਬਾ ਗਾਜੀ ਦਾਸ ਕਲੱਬ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਕੇ  ਵਧਾਈ ਦਿੱਤੀ

ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਤੀ ਕੀਤੇ ਜਾ ਰਹੇ ਕਾਰਜਾਂ ਦੇ ਮੱਦੇਨਜਰ ਹੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਬਣਨ ਦਾ ਮੌਕਾ ਮਿਲਿਆ ਹੈ ਅਤੇ ਰਾਜ ਸਭਾ ਵਿਚ ਜਾਕੇ ਵਾਤਾਵਰਣ ਦੀ ਸੰਭਾਲ ਦਾ ਮੁੱਦਾ ਵੀ ਚੁੱਕਣਗੇ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਵਲੋਂ ਲੰਬੇ ਸਮੇਂ ਤੋਂ ਰਾਜਨੀਤਿਕ ਪਾਰਟੀਆਂ ਨੂੰ ਵੀ ਆਪਣੇ ਚੋਣ ਮਨੋਰਥ ਪੱਤਰ ਵਿਚ ਵਾਤਾਵਰਣ ਦਾ ਮੁੱਦਾ ਸ਼ਾਮਿਲ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਉਹ ਖੁਦ ਰਾਜ ਸਭਾ ਵਿਚ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦੇਣਗੇ। ਜਿਸ ਨਾਲ ਵਾਤਾਵਰਣ ਸ਼ੁੱਧ ਬਣੇਗਾ ਅਤੇ ਆਉਣ ਵਾਲੀਆਂ ਪੀਡ਼ੀਆਂ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ।

ਬਾਬਾ ਗਾਜੀ ਦਾਸ ਕਲੱਬ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਕੇ ਵਧਾਈ ਦਿੱਤੀ I ਬਾਜਵਾ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੰਤ ਸੀਚੇਵਾਲ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਾਬਾ ਗਾਜੀ ਦਾਸ ਕਲੱਬ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ । ਇਸ ਮੌਕੇ ਸਰਪੰਚ ਕੁਲਵੰਤ ਸਿੰਘ ਤਿਰਪ਼ਡ਼ੀ, ਨੰਬਰਦਾਰ ਉਮਰਾਓ ਸਿੰਘ, ਜੈ ਸਿੰਘ ਚੱਕਲਾਂ ਆਦਿ ਮੌਜੂਦ ਸਨ।