ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਸਰਕਾਰ ਖਿਲਾਫ ਲਗਾਇਆ ਰੋਸ ਧਰਨਾ

222

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਸਰਕਾਰ ਖਿਲਾਫ ਲਗਾਇਆ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ (7 ਸਤੰਬਰ)

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ ਸੀ ਸੀ ਟੀ ਯੂ) ਦੇ ਸੱਦੇ ਤੇ ਮਾਤਾ ਗੁਜਰੀ ਕਾਲਜ ਦੀ ਅਧਿਆਪਕ ਯੂਨੀਅਨ ਵੱਲੋਂ ਕਾਲਜ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਲਗਾਇਆ ਗਿਆ।

ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਪ੍ਰਤੀ ਸੁਹਿਰਦ ਨਹੀਂ ਹੈ। ਅਧਿਆਪਕ ਵਰਗ ਨੂੰ ਸਰਕਾਰ ਵੱਲੋਂ ਅਜੇ ਤੱਕ 7ਵਾਂ ਤਨਖਾਹ ਕਮਿਸ਼ਨ ਨਹੀਂ ਦਿੱਤਾ ਗਿਆ ਅਤੇ ਸਰਕਾਰ ਨੇ ਨਵੇਂ ਤਨਖਾਹ ਸਕੇਲਾਂ ਨੂੰ ਯੂ.ਜੀ.ਸੀ. ਪੇ-ਸਕੇਲਾਂ ਨਾਲੋਂ ਡੀ ਲਿੰਕ ਕਰ ਦਿੱਤਾ ਹੈ।

ਉਚੇਰੀ ਸਿੱਖਿਆ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਵਿੱਚ ਮੁੱਖ ਤੌਰ ਤੇ ਯੂ.ਜੀ.ਸੀ. ਪੇ-ਸਕੇਲ ਲਾਗੂ ਕਰਨਾ , ਤਨਖਾਹ ਨੂੰ ਯੂ.ਜੀ.ਸੀ. ਪੇ-ਸਕੇਲ ਨਾਲੋਂ ਡੀ ਲਿੰਕ ਕਰਨ ਦਾ ਫੈਸਲਾ ਵਾਪਿਸ ਲੈਣ ਦੀ ਮੰਗ ਅਤੇ ਅਨਕਵਰਡ ਪੋਸਟਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਤੇ ਸਕਿਓਰਟੀ ਆਫ ਸਰਵਿਸ ਐਕਟ ਲਾਗੂ ਕਰਨ ਦੀਆਂ ਮੰਗਾਂ ਸ਼ਾਮਿਲ ਹਨ।

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਸਰਕਾਰ ਖਿਲਾਫ ਲਗਾਇਆ ਰੋਸ ਧਰਨਾ

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਪੀ ਸੀ ਸੀ ਟੀ ਯੂ ਦੀ ਜ਼ਿਲ੍ਹਾ ਕਾਊਂਸਲ ਚੰਡੀਗੜ੍ਹ ਵੱਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ਤੇ ਬਾਕੀ ਜ਼ਿਲ੍ਹਾ ਕਾਊਂਸਲਾਂ ਵੱਲੋਂ ਵੀ ਭੁੱਖ ਹੜਤਾਲ ਕੀਤੀ ਜਾਵੇਗੀ।

ਕਾਲਜ ਯੂਨੀਅਨ ਦੇ ਪ੍ਰਧਾਨ ਡਾ. ਰਾਸ਼ਿਦ ਰਸ਼ੀਦ ਅਤੇ ਸਕੱਤਰ ਡਾ. ਕੁਲਦੀਪ ਕੌਰ ਨੇ ਕਿਹਾ ਕਿ ਸਾਰੇ ਕਾਲਜ ਦੇ ਅਧਿਆਪਕ ਰੋਜ਼ਾਨਾ ਇੱਕ ਘੰਟੇ ਲਈ ਧਰਨੇ ਤੇ ਬੈਠ ਰਹੇ ਹਨ ਅਤੇ ਲੋੜ ਪੈਣ ਤੇ ਇਸ ਵਿਰੋਧ ਪ੍ਰਦਰਸ਼ਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੇ ਹੋਰ ਅਧਿਆਪਕ ਅਤੇ ਕਾਲਜ ਦੀ ਨਾਨ ਟੀਚਿੰਗ ਯੂਨੀਅਨ ਦੇ ਮੈਂਬਰ ਵੀ ਰੋਸ ਧਰਨੇ ਵਿੱਚ ਸ਼ਾਮਲ ਹੋਏ।