ਮਾਨਸਾ ਆਇਆ ਗਰੀਨ ਜ਼ੋਨ ਵਿਚ; ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

232

ਮਾਨਸਾ ਆਇਆ ਗਰੀਨ ਜ਼ੋਨ ਵਿਚ; ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਮਾਨਸਾ, 24 ਮਈ (             ):

ਸਿਵਲ ਹਸਪਤਾਲ ਮਾਨਸਾ ਤੋਂ ਅੱਜ ਆਈਸੋਲੇਟ ਕੀਤੇ 2 ਆਖ਼ਰੀ ਕੋਰੋਨਾ ਮਰੀਜ਼ਾਂ ਨੂੰ ਨੈਗਿਟਵ ਆਉਣ ਤੇ ਡਿਸਚਾਰਜ ਕਰ ਦਿੱਤਾ ਗਿਆ ਹੈ ਜਿਸ ਨਾਲ ਜਿ਼ਲ੍ਹਾ ਮਾਨਸਾ ਕੋਰੋਨਾ ਮੁਕਤ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹਨਾਂ ਮਰੀਜ਼ਾਂ ਦੀ 10 ਮਈ ਨੂੰ ਰਿਪੋਰਟ ਪਾਜ਼ੀਟਿਵ ਆਉਣ ਤੇ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰਨ ਤੋਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ।ਡਿਸਚਾਰਜ ਕੀਤੇ ਮਰੀਜ਼ਾਂ ਵੱਲੋਂ ਇਲਾਜ਼ ਦੌਰਾਨ ਉਨ੍ਹਾਂ ਨੂੰ ਮਿਲੀ ਸਹੂਲਤ ਅਤੇ ਠੀਕ ਹੋਣ ਤੇ ਪੰਜਾਬ ਸਰਕਾਰ ਅਤੇ ਜਿ਼ਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।

ਸਿਵਲ ਸਰਜਨ ਨੇ ਦੱਸਿਆ ਕਿ ਮਾਨਸਾ ਵਿੱਚ ਕੁੱਲ ਕੋਰੋਨਾ ਪਾਜ਼ੀਟਿਵ ਕੇਸ 33 ਸਨ, ਜਿੰਨ੍ਹਾਂ ਦਾ ਇਲਾਜ ਕਰਨ ਤੋਂ ਬਾਅਦ ਸਾਰੇ ਮਰੀ਼ਜਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਹੁਣ ਮਾਨਸਾ ਜਿ਼ਲ੍ਹੇ ਦੇ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਵਿਖੇ ਕੋਈ ਵੀ ਪਾਜ਼ੀਟਿਵ ਕੇਸ ਦਾਖਲ ਨਹੀਂ ਹੈ, ਜਿਸ ਕਰਕੇ ਹੁਣ ਜਿ਼ਲ੍ਹਾ ਮਾਨਸਾ ਗਰੀਨ ਜ਼ੋ਼ਨ ਵਿੱਚ ਆ ਚੁੱਕਾ ਹੈ। 23 ਮਈ 2020 ਨੂੰ ਮਾਨਸਾ ਜਿ਼ਲ੍ਹੇ ਤੋਂ ਭੇਜੇ ਗਏ ਕੋਵਿਡ—19 ਦੇ 100 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।ਹੁਣ ਤੱਕ ਮਾਨਸਾ ਜਿ਼ਲ੍ਹੇ ਵਿੱਚ ਲਗਭਗ 1800 ਦੇ ਕਰੀਬ ਕੋਵਿਡ—19 ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ।

ਮਾਨਸਾ ਆਇਆ ਗਰੀਨ ਜ਼ੋਨ ਵਿਚ; ਆਖ਼ਰੀ ਰਹਿੰਦੇ 2 ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰੀਨ ਜ਼ੋਨ ਨੂੰ ਬਰਕਰਾਰ ਰੱਖਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਦੋ ਗਜ਼ ਦੀ ਦੂਰੀ ਬਣਾਕੇ ਰੱਖੀ ਜਾਵੇ, ਹੱਥਾਂ ਨੂੰ ਸਾਬਣ ਨਾਲ ਵਾਰ—ਵਾਰ ਧੋਇਆ ਜਾਵੇ, ਨੱਕ, ਮੂੰਹ ਨੂੰ ਢੱਕ ਕੇ ਰੱਖੋ।ਉਹਨਾਂ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਮਾਨਸਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਜਿੰਨ੍ਹਾਂ ਦੇ ਸਹਿਯੋਗ ਨਾਲ ਮਾਨਸਾ ਜਿ਼ਲ੍ਹੇ ਨੂੰ ਸਿਹਤ ਵਿਭਾਗ ਗਰੀਨ ਜ਼ੋ਼ਨ ਵਿੱਚ ਲਿਆਉਣ ਵਿੱਚ ਸਫ਼ਲ ਹੋਇਆ ਹੈ।ਉਨ੍ਹਾਂ ਦੱਸਿਆ ਕਿ ਮਾਨਸਾ ਵਿੱਚ ਕੋਵਿਡ—19 ਦੇ ਸੈਂਪਲ ਲੈਣ ਲਈ ਆਈ.ਸੀ.ਐਮ.ਆਰ ਦੁਆਰਾ ਮਸ਼ੀਨ ਜਲਦ ਹੀ ਸਥਾਪਿਤ ਕੀਤੀ ਜਾ ਰਹੀ ਹੈ।

ਇਸ ਮੌਕੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ, ਸਹਾਇਕ ਕਮਿਸ਼ਨਰ(ਜ)  ਨਵਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਗੁਰਮੀਤ ਸਿੰਘ, ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ  ਪ੍ਰੇਮ ਮਿੱਤਲ, ਈ.ਐਨ.ਟੀ ਸਪੈਸ਼ਲਿਸਟ ਡਾ. ਰਣਜੀਤ ਰਾਏ, ਡਾ. ਪੰਕਜ਼ ਐਮ.ਡੀ, ਡਾ. ਨਿਸ਼ੀ ਸੂਦ ਐਮ.ਡੀ, ਡਾ. ਵਿਸ਼ਵਜੀਤ ਸਿੰਘ ਖੰਡਾ,  ਸੰਤੋਸ਼ ਭਾਰਤੀ, ਡਾ. ਅਰਸ਼ਦੀਪ ਸਿੰਘ ਜਿ਼ਲ੍ਹਾ ਐਪੀਡੀਮੋਲੋਜਿਸਟ, ਮਿਸ. ਕਾਜ਼ਲ ਜੁਮਨਾਨੀ ਏ.ਐਚ.ਏ, ਨਿਰਮਲਾ ਨਰਸਿੰਗ ਸਿਸਟਰ,  ਵਿਜੈ ਕੁਮਾਰ ਐਸ.ਐਲ.ਟੀ ਅਤੇ ਸਟਾਫ਼ ਹਾਜ਼ਰ ਸਨ