ਮਿਸ਼ਨ ਤੰਦਰੁਸਤ ਪੰਜਾਬ: ਸਵਾਇਨ ਫਲੂ ਸਬੰਧੀ ਜਾਗਰੂਕਤਾ ਲਈ ਜ਼ਿਲ•ਾ ਬਰਨਾਲਾ ਪ੍ਰਸ਼ਾਸਨ ਵੱਲੋਂ ਪੋਸਟਰ ਜਾਰੀ

179

ਮਿਸ਼ਨ ਤੰਦਰੁਸਤ ਪੰਜਾਬ: ਸਵਾਇਨ ਫਲੂ ਸਬੰਧੀ ਜਾਗਰੂਕਤਾ ਲਈ ਜ਼ਿਲ•ਾ ਬਰਨਾਲਾ ਪ੍ਰਸ਼ਾਸਨ ਵੱਲੋਂ ਪੋਸਟਰ ਜਾਰੀ

ਬਰਨਾਲਾ, 9 ਜਨਵਰੀ :
ਡਿਪਟੀ ਕਮਿਸ਼ਨਰ ਬਰਨਾਲਾ  ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜ਼ਿਲ•ਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸਵਾਈਨ ਫਲੂ ਤੋਂ ਬਚਾਅ ਦੇ ਉਪਰਾਲਿਆਂ ਤਹਿਤ ਸਵਾਈਨ ਫਲੂ ਸਬੰਧੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਬਿਮਾਰੀ ਸਬੰਧੀ ਜਾਣਕਾਰੀ ਅਤੇ ਬਚਾਅ ਦੇ ਤਰੀਕਿਆਂ ਨੂੰ ਦਰਸਾਉਂਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਰਨਾਲਾ ਨੂੰ ਸਿਹਤ ਪੱਖੋਂ ਅੱਵਲ ਜ਼ਿਲ•ਾ ਬਣਾਉਣ ਲਈ ਸਵਾਇਨ ਫਲੂ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਵਧੇਰੇ ਲੋੜ ਹੈ। ਉਨ•ਾਂ ਕਿਹਾ ਕਿ ਜਾਗਰੂਕਤਾ ਸਹਾਰੇ ਸਹਿਜੇ ਹੀ ਇਨ•ਾਂ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਵਾਇਨ ਫਲੂ, ਐਚ.1ਐਨ.1 ਨਾਮ ਦੇ ਵਿਸ਼ਾਣੂ ਰਾਹੀਂ ਹੁੰਦਾ ਹੈ ਜੋ ਸਾਹ ਰਾਹੀਂ ਇੱਕ ਮਨੁੱਖ ਤੋਂ ਦੂਜੇ ਮਨੁੱਖ ਤੱਕ ਫੈਲਦਾ ਹੈ। ਉਨ•ਾਂ ਦੱਸਿਆ ਕਿ ਇਸਦੇ ਮੁੱਖ ਲੱਛਣ ਤੇਜ਼ ਬੁਖ਼ਾਰ, ਸਿਰ ਦਰਦ, ਸਾਹ ਲੈਣ ਵਿਚ ਤਕਲੀਫ, ਗਲੇ ਵਿਚ ਦਰਦ, ਦਸਤ ਲੱਗਣਾ, ਨੱਕ ਵਗਣਾ ਅਤੇ ਸਰੀਰ ਟੁੱਟਣਾ ਆਦਿ ਹਨ। ਉਨ•ਾਂ ਕਿਹਾ ਕਿ ਇਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਹੋਏ ਮੂੰਹ ਤੇ ਨੱਕ ਨੂੰ ਰੁਮਾਲ ਨਾਲ ਢੱਕ ਕੇ ਰੱਖੋ, ਭੀੜ ਵਾਲੀਆਂ ਥਾਂਵਾਂ ‘ਤੇ ਨਾ ਜਾਓ, ਬਹੁਤ ਸਾਰਾ ਪਾਣੀ ਪੀਓ, ਖੰਘ ਵਗਦੇ ਨੱਕ, ਛਿੱਕਾ ਅਤੇ ਬੁਖ਼ਾਰ ਨਾਲ ਪੀੜਤ ਵਿਅਕਤੀ ਤੋਂ ਦੂਰੀ ਬਣਾ ਕੇ ਰੱਖੋ। ਉਹਨਾਂ ਦੱਸਿਆ ਕਿ ਮਰੀਜ਼ ਨਾਲ ਹੱਥ ਮਿਲਾਉਣਾ, ਗਲੇ ਮਿਲਣਾ, ਚੁੰਮਣਾ ਜਾਂ ਕਿਸੇ ਤਰ•ਾਂ ਦਾ ਸਰੀਰਕ ਸੰਪਰਕ ਨਹੀਂ ਬਣਾਉਣਾ ਚਾਹੀਦਾ ਅਤੇ ਨਾ ਹੀ ਬਾਹਰ ਅਤੇ ਖੁੱਲ•ੇ ਵਿਚ ਥੁੱਕਣਾ ਚਾਹੀਦਾ ਹੈ।

ਮਿਸ਼ਨ ਤੰਦਰੁਸਤ ਪੰਜਾਬ: ਸਵਾਇਨ ਫਲੂ ਸਬੰਧੀ ਜਾਗਰੂਕਤਾ ਲਈ ਜ਼ਿਲ•ਾ ਬਰਨਾਲਾ ਪ੍ਰਸ਼ਾਸਨ ਵੱਲੋਂ ਪੋਸਟਰ ਜਾਰੀ

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਬਿਨਾਂ ਡਾਕਟਰੀ ਜਾਂਚ ਤੋਂ ਦਵਾਈ ਨਹੀਂ ਲੈਣੀ ਚਾਹੀਦੀ ਅਤੇ ਸਵਾਇਨ ਫਲੂ ਦੀ ਜਾਂਚ ਅਤੇ ਇਲਾਜ ਲਈ ਦਵਾਈਆਂ ਜ਼ਿਲ•ਾ ਅਤੇ ਸਬ ਡਵੀਜਨਲ ਸਰਕਾਰੀ ਹਸਪਤਾਲ ਰਾਹੀਂ ਮੁਫ਼ਤ ਉਪਲਬਧ ਹਨ। ਉਹਨਾਂ ਦੱਸਿਆ ਕਿ ਸਵਾਈਨ ਫਲੂ ਤੋਂ ਬਚਾਅ ਲਈ ਆਮ ਲੋਕਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ।

ਇਸ ਮੌਕੇ ਡੀ.ਆਰ.ਓ. ਗਗਨਦੀਪ ਸਿੰਘ, ਜ਼ਿਲ•ੇ ਦੇ ਸਮੂਹ ਐਸ.ਐਮ.ਓ, ਜ਼ਿਲ•ਾ ਐਪੀਡਮੋਲੋਜਿਸਟ ਡਾ. ਮੁਨੀਸ਼ ਕੁਮਾਰ, ਵਿਨੋਦ ਕੁਮਾਰ ਮ.ਪ.ਹ.ਸ(ਮ) ਆਦਿ ਮੌਜੂਦ ਸਨ।