ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

139

ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

ਪਟਿਆਲਾ 27,ਅਪ੍ਰੈਲ (ਗੁਰਜੀਤ ਸਿੰਘ)

ਐਨ.ਐਚ.ਐਮ. ਇੰਪਲਾਇਜ ਯੂਨੀਅਨ, ਪੰਜਾਬ ਦੇ ਸੱਦੇ ਤੇ ਅੱਜ ਸਮੂਹ ਜਿਲ੍ਹਿਆ ਦੇ ਐਨ.ਐਚ.ਐਮ. ਮੁਲਾਜਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀ ਕੋਵਿਡ-19 ਖਿਲਾਫ ਜੰਗ ਵਿੱਚ ਆਪਣੀ ਮੌਤ ਦੀ ਪ੍ਰਵਾਹ ਕੀਤੇ ਬਿਨਾਂ ਫਰੰਟ ਲਾਈਨ ਤੇ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਡਿਊਟੀਆਂ ਕਰ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਦਿਨ-ਰਾਤ ਕੀਤੀਆਂ ਜਾ ਰਹੀਆਂ ਡਿਊਟੀਆਂ ਨੂੰ ਅੱਖੋਂ ਪਰੱਖੋਂ ਕਰਦੇ ਹੋਏ ਨਿਗੂਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਉਨ੍ਹਾਂ ਨੂੰ ਪੱਕੇ ਕਰਨ ਤੇ ਸਿਰਫ ਲਾਰੇ ਹੀ ਝੌਲੇ ਪਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਭਾਵੇਂ ਇਨ੍ਹਾਂ ਮੁਲਾਜਮਾਂ ਨੂੰ ਰਾਸ਼ਟਰੀ ਸਿਹਤ ਮਿਸ਼ਨ ਵਿੱਚ ਕੰਮ ਕਰਦਿਆਂ 15 ਸਾਲ ਹੋ ਚੁੱਕੇ ਹਨ, ਪਰ ਸੂਬਾ ਸਰਕਾਰ ਵੱਲੋਂ ਅਜੇ ਤੱਕ ਇਨ੍ਹਾਂ ਮੁਲਾਜਮਾਂ ਨੂੰ ਨੌਕਰੀ ਦੀ ਸੁਰੱਖਿਆ ਕਿਸੇ ਵੀ ਤਰ੍ਹਾਂ ਦਾ ਬੀਮਾ ਅਤੇ ਕੋਵਿਡ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਆਰਥਿਕ ਮਦਦ ਦਾ ਐਲਾਨ ਅਜੇ ਤਕ ਨਹੀ ਕੀਤਾ ਗਿਆ। ਪਿਛਲੇ ਦਿਨ ਹੀ ਸਰਕਾਰ ਵੱਲੋਂ ਸਿਰਫ 5 ਕੁ ਕੈਟਾਗਿਰੀਆਂ ਜਿਸ ਅਧੀਨ ਸੂਬੇ ਭਰ ਵਿੱਚੋਂ ਕਰੀਬ 120 ਮੁਲਾਜ਼ਮ ਹੀ ਕਵਰ ਹੁੰਦੇ ਹਨ, ਦੀ ਤਨਖਾਹ 40 ਪ੍ਰਤੀਸ਼ਤ ਤੱਕ ਵਧਾਈ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਕੀ 13000 ਮੁਲਾਜਮਾਂ ਦੀ ਤਨਖਾਹ ਤਾ ਕੀ ਵਧਾਉਣੀ ਸੀ ਉਲਟਾ ਇਨ੍ਹਾਂ ਮੁਲਾਜਮਾਂ ਦੀ ਤਨਖਾਹ ਵਿੱਚ ਵਾਧੇ ਤੇ ਵੀ ਟੈਲੀਫੋਨ ਸੰਦੇਸ਼ ਰਾਹੀ ਰੋਕ ਲਗਾ ਦਿੱਤੀ ਹੈ। ਜਿਸ ਤੋਂ ਪੰਜਾਬ ਸਰਕਾਰ ਦਾ ਮੁਲਾਜਮ ਮਾਰੂ ਚਿਹਰਾ ਨੰਗਾ ਹੁੰਦਾ ਹੈ। ਜਿਸ ਨਾਲ ਸਮੂਹ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਕੰਮ ਕਰਨ ਦੇ ਜਜਬੇ ਨੂੰ ਭਾਰੀ ਧੱਕਾ ਲੱਗਾ ਹੈ।

ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸਮੂਹ ਐਨ.ਐਚ.ਐਮ. ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਜਿਨ੍ਹਾਂ ਤੋਂ ਸਰਕਾਰ ਭਲੀ ਭਾਂਤੀ ਜਾਣੂ ਹੈ। ਸਬੰਧੀ ਸੰਜੀਦਗੀ ਦਿਖਾਉਦੇ ਹੋਏ ਬਿਨਾਂ ਕਿਸੇ ਦੇਰੀ ਤੋਂ ਸਾਰੇ ਮੁਲਾਜਮਾਂ ਨੂੰ ਵਿਭਾਗ ਵਿੱਚ ਪੱਕਾ ਕਰੇ। ਜੇਕਰ ਸਰਕਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੀ ਸਾਰ ਨਹੀਂ ਲੈਦੀਂ ਤਾਂ ਨਾ ਚਾਹੁੰਦੇ ਹੋਏ ਵੀ ਉਨ੍ਹਾਂ ਨੂੰ ਸਖਤ ਕਦਮ ਚੁੱਕਣੇ ਪੈਣਗੇ, ਜਿਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 29 ਅਪ੍ਰੈਲ ਤੱਕ ਰਾਸ਼ਟਰੀ ਸਿਹਤ ਮਿਸ਼ਤ ਤਹਿਤ ਠੇਕੇ ਤੇ ਭਰਤੀ ਕੀਤੇ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਪੈਨਲ ਮੀਟਿੰਗ ਕਰਕੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਵਿਭਾਗ ਵਿੱਚ ਪੱਕਾ ਕਰਨਾ ਜਾਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਨਹੀਂ ਕਰਦੀ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਿਤਿਕਾ ਗਰੋਵਰ, ਅਮਿਤ ਜੈਨ, ਦਿਨੇਸ਼ ਗਰਗ, ਕੁਲਜੀਤ ਕੌਰ, ਸੰਦੀਪ ਕੌਰ, ਕੁਲਦੀਪ ਕੌਰ, ਜਗਜੀਤ ਸਿੰਘ, ਮੋਨਿਕਾ ਸ਼ਰਮਾ, ਸੋਨਿਕਾ ਰਾਣੀ, ਹੇਮਾ ਰਾਵਲ, ਤ੍ਰਿਪਤਾ, ਮਨਪ੍ਰੀਤ ਕੌਰ, ਹਰਸ਼, ਸਪਨਾ, ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।