ਰਾਹੁਲ ਗਾਂਧੀ ਦੀ ਵਧ ਰਹੀ ਲੋਕਪ੍ਰਿਅਤਾਾ ਕਾਰਨ ਭਾਜਪਾ ਅਤੇ ਕੇਂਦਰ ਸਰਕਾਰ ਵਿੱਚ ਬੌਖਲਾਹਟ : ਸੁੱਖ ਸਰਕਾਰੀਆ

156

ਰਾਹੁਲ  ਗਾਂਧੀ ਦੀ ਵਧ ਰਹੀ ਲੋਕਪ੍ਰਿਅਤਾਾ ਕਾਰਨ ਭਾਜਪਾ ਅਤੇ ਕੇਂਦਰ ਸਰਕਾਰ ਵਿੱਚ ਬੌਖਲਾਹਟ : ਸੁੱਖ ਸਰਕਾਰੀਆ

ਬਹਾਦਰਜੀਤ ਸਿੰਘ /  ਰੂਪਨਗਰ, 31 ਮਾਰਚ,2023

ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਐਮ ਐਲ ਏ ਰਾਜਾ ਸਾਂਸੀ  ਸੁੱਖ ਿਬੰਦਰ  ਿਸੰਘ ਸੁਖ ਸਰਕਾਰੀਆ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਸਰਕਾਰ ਸੰਵਿਧਾਨਿਕ ਸੰਸਥਾਵਾ ਦਾ ਗਲਤ ਇਸਤੇਮਾਲ ਕਰ ਰਹੀ ਹੈ ਸਾਰੀਆ ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਜੇ ਕੋਈ ਵਿਅਕਤੀ ਭਾਜਪਾ ਨੂੰ ਸਵਾਲ ਕਰਦਾ ਹੈ। ਭਾਜਪਾ ਉਸਨੂੰ ਮੋਚੀ ਸਮਝੀ ਸਾਜਿਸ਼ ਤਹਿਤ ਵੱਖ-ਵੱਖ ਏਜੰਸੀਆਂ ਦਾ ਅਤੇ ਸੰਵਿਧਾਨਿਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰਕੇ ਡਰਾ ਧਮਕਾ ਕੇ ਚੁੱਪ ਕਰਾ ਦਿੰਦੀ ਹੈ।

ਅੱਜ ਰੂਪਨਗਰ ਦੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਉੱਨਾਂ ਿਕਹਾ ਿਕ  ਰਾਹੁਲ ਗਾਂਧੀ ਨੇ ਪਾਰਲੀਮੈਂਟ ਵਿੱਚ 07 ਫਰਵਰੀ 2023 ਨੂੰ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬੰਧਾਂ ਤੇ ਸਵਾਲ ਉਠਾਉਂਦੇ ਹੋਏ ਭਾਸ਼ਣ ਦਿੱਤਾ ਅਤੇ ਇੱਕ ਵੱਡਾ ਸਵਾਲ ਮੋਦੀ ਸਰਕਾਰ ਨੂੰ ਕੀਤਾ ਕਿ ਗੌਤਮ ਅਡਾਨੀ ਕੋਲ ਆਇਆ ਵਿਦੇਸ਼ੀ 20 ਹਜ਼ਾਰ ਕਰੋੜ ਰੁਪਇਆ ਕਿਸਦਾ ਹੈ? ਕੀ ਇਹ ਸਿਆਸੀ ਪੈਸਾ ਹੈ।

ਰਾਹੁਲ ਗਾਂਧੀ ਦੇ ਉਸ ਸੰਬੋਧਨ ਤੋਂ 9 ਦਿਨਾਂ ਦੇ ਅੰਦਰ ਅੰਦਰ ਹੀ ਇੱਕ ਝੂਠੀ ਸ਼ਿਕਾਇਤ ਜੋ ਕਿ ਬੀ.ਜੇ.ਪੀ. ਦੇ ਇੱਕ ਐਮ.ਐਲ.ਏ . ਪਰ ਭੂਤਵਾਲਾ ਨੇ ਸੂਰਤ ਗੁਜਰਾਤ ਦੀ ਇੱਕ ਅਦਾਲਤ ਵਿੱਚ 2019 ਵਿੱਚ ਦਾਇਰ ਕੀਤੀ ਹੋਈ ਸੀ, ਉਹਦੇ ਉਤੇ ਖੁਦ ਹੀ 2022 ਵਿੱਚ ਗੁਜਰਾਤ ਹਾਈ ਕੋਰਟ ਤੋਂ ਸਟੇਅ ਦੀ ਮੰਗ ਕਰਕੇ ਸਟੇਅ ਲਿਆ ਹੋਇਆ ਸੀ। ਉਹ ਸਟੇਅ ਇੱਕ ਸਾਲ ਬਾਅਦ ਰਾਹੁਲ ਗਾਂਧੀ ਦੇ ਸੰਸਦ ਵਿੱਚ ਭਾਸ਼ਣ ਦੇ 9 ਦਿਨ ਦੇ ਵਿੱਚ-ਵਿੱਚ ਹੀ ਗੁਜਰਾਤ ਹਾਈ ਕੋਰਟ ਵਿੱਚੋਂ ਵਾਪਸ ਲੈ ਲਿਆ। 27 ਫਰਵਰੀ 2003 ਨੂੰ ਉਸ ਝੂਠੀ ਕੰਪਲੇਟ ਤੇ ਸੂਰਤ ਦੀ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋ ਗਈ ਅਤੇ 23 ਮਾਰਚ 2023 ਨੂੰ ਜਾਣੀ ਇੱਕ ਮਹੀਨੇ ਤੇ ਵੀ ਘੱਟ ਸਮੇਂ ਵਿੱਚ ਅਦਾਲਤ ਨੇ  ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾ ਦਿੱਤਾ।

ਅਜ਼ਾਦ ਭਾਰਤ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਨੂੰ ਮਾਣਹਾਨੀ ਦੇ ਕੇਸ ਵਿੱਚ 2 ਸਾਲ ਦੀ ਸਜਾ ਸੁਣਾਈ ਗਈ ਹੋਵੇ। ਉਸਤੋਂ ਬਾਅਦ 24 ਮਾਰਚ 2023 ਨੂੰ 24 ਘੰਟਿਆ ਦੇ ਅੰਦਰ ਅੰਦਰ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਨੂੰ ਬਤੌਰ ਲੋਕ ਸਭਾ ਸੰਸਦ ਅਯੋਗ ਕਰਾਰ ਦੇ ਕੇ ਉਹਨਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ, ਜਦਕਿ ਭਾਜਪਾ ਦੇ 55 ਪ੍ਰਤੀਸ਼ਤ ਸੰਸਦ ਮੈਂਬਰਾਂ ਤੇ ਸੰਗੀਨ ਜੁਰਮਾਂ ਦੇ ਦੋਸ਼ ਹਨ, ਪਰ ਉਹਨਾਂ ਤੇ ਨਾ ਕਦੇ ਕੋਈ ਕਾਰਵਾਈ ਹੋਵੇ ਅਤੇ ਨਾ ਹੀ ਉਹਨਾਂ ਦੀ ਮੈਂਬਰਸ਼ਿਪ ਕਦੇ ਰੋਂਦ ਹੋਈ।

ਇਹ ਸਭ ਇਹੀ ਦਰਸਾਉਂਦਾ ਹੈ ਕਿ ਕਿਵੇਂ ਪ੍ਰਧਾਨ ਮੋਦੀ ਨਰਿੰਦਰ ਮੋਦੀ ਦੀ ਸਰਕਾਰ ਰਾਹੁਲ ਗਾਂਧੀ ਤੋਂ ਅਤੇ ਉਹਨਾਂ ਦੇ ਸਵਾਲਾਂ ਤੋਂ ਬੁਰੀ ਤਰ੍ਹਾਂ ਘਬਰਾ ਗਈ ਹੈ, ਉਹਨਾਂ ਦੀ ਅਵਾਜ਼ ਨੂੰ ਬੰਦ ਕਰਨ ਲਈ ਉਹਨਾਂ ਦੀ ਪਹਿਲਾ ਸੁਰੱਖਿਆ ਵਾਪਸ ਲਈ, ਫਿਰ ਉਹਨਾਂ ਨੂੰ ਏਜੰਸੀਆਂ ਰਾਹੀਂ 55 ਘੰਟੇ ਦੀ ਪੁੱਛ-ਗਿੱਛ ਕਰਵਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਉਹਨਾਂ ਦੀ ਅਵਾਜ ਨੂੰ ਬੰਦ ਕਰਨ ਲਈ ਉਹਨਾਂ ਦੀ ਖ਼ਤਰ ਸੰਸਦ ਮੈਂਬਰ ਮੈਂਬਰਸ਼ਿਪ ਰੱਦ ਕਰ ਦਿੱਤੀ ਅਤੇ ਉਹਨਾਂ ਨੂੰ ਘਰ ਤੇ ਬੇਘਰ ਲਈ ਵੀ ਚਿੱਠੀ ਜਾਰੀ ਕਰ ਦਿੱਤੀ। ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੀਆਂ ਅਤੇ ਬੀ.ਜੇ.ਪੀ. ਦੀਆਂ ਇਹਨਾਂ ਕੁੜੀਆ ਚਾਲਾਂ ਤੋਂ ਘਬਰਾਉਣ ਵਾਲੀ ਨਹੀਂ।

ਰਾਹੁਲ ਗਾਂਧੀ ਦੀ ਵਧ ਰਹੀ ਲੋਕਪ੍ਰਿਅਤਾਾ ਕਾਰਨ ਭਾਜਪਾ ਅਤੇ ਕੇਂਦਰ ਸਰਕਾਰ ਵਿੱਚ ਬੌਖਲਾਹਟ : ਸੁੱਖ ਸਰਕਾਰੀਆ

ਬੀ.ਜੇ.ਪੀ. ਨੇ ਇਹ ਸਾਰਾ ਡਰਾਮਾ ਪ੍ਰਧਾਨ ਮੰਤਰੀ ਮੋਦੀ ਨੂੰ ਬਚਾਉਣ ਲਈ ਰਚਿਆ ਹੈ। ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕਾਂ ਨੇ ਆਪਣੀਆ ਜਾਨਾਂ ਕੁਰਬਾਨ ਕਰਕੇ ਇਸ ਦੇਸ਼ ਦੀ ਅਜ਼ਾਦੀ ਵਿੱਚ ਮਹੱਤਵਪੂਰਣ ਯੋਗਦਾਨ ਪਾਇਆ ਅਤੇ ਇਸ ਦੇਸ਼ ਨੂੰ ਅਜ਼ਾਦ ਕਰਵਾਇਆ। ਹੁਣ ਵੀ ਕਾਂਗਰਸ ਪਾਰਟੀ ਇਸਦੇ ਵਰਕਰ, ਆਮ ਲੋਕਾਂ ਨੂੰ ਨਾਲ ਲੈ ਕੇ ਅਤੇ ਲਾਮਬੰਦ ਕਰਕੇ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖਿਲਾਫ ਇੱਕ ਵੱਡਾ ਸੰਘਰਸ਼ ਵਿੱਢਣ ਲਈ ਤਿਆਰ ਬਰ ਤਿਆਰ ਹਨ ਅਤੇ ਪੂਰੀ ਨਿਡਰਤਾ ਨਾਲ ਇਸ ਸਰਕਾਰੀ ਤਾਨਾਸ਼ਾਹੀ ਦਾ ਮੁਕਾਬਲਾ ਕਰਨ ਲਈ ਤਿਆਰ ਹਨ।

ਇਸ ਮੌਕੇ ਜਿਲ੍ਹਾ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਉੱਘੇ ਕਾਂਗਰਸੀ ਆਗੂ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਬੁਲਾਰੇ ਚਰਨਜੀਤ ਸਿੰਘ , ਸੀਨੀਅਰ ਮੀਤ ਪ੍ਰਧਾਨ ਬਲਾਕ ਪ੍ਰਧਾਨ ਸੰਜੇ ਸਾਹਨੀ ਨੰਗਲ, ਪ੍ਰੇਮ ਸਿੰਘ ਬਾਸੋਵਾਲ ਆਨੰਦਪੁਰ ਸਾਹਿਬ, ਅਵਤਾਰ ਸਿੰਘ ਨੂਰਪੁਰ ਬੇਦੀ, ਸਰਬਜੀਤ ਸਿੰਘ ਬਲਾਕ ਪ੍ਰਧਾਨ ਰੂਪਨਗਰ, ਦਵਿੰਦਰ ਸਿੰਘ ਬਰਸਾਲ ਪੁਰ ਚਮਕੌਰ ਸਾਹਿਬ, ਦਰਸ਼ਨ ਸੰਧੂ ਮੋਰਿੰਡਾ, ਮੋਹਿਤ ਸ਼ਰਮਾ ਐਮ.ਸੀ ਰੋਪੜ, ਅਮਰਜੀਤ ਜੌਲੀ ਐਮ.ਸੀ ਰੋਪੜ, ਪ੍ਰੇਮ ਸਿੰਘ ਡੱਲਾ. ਚੇਅਰਮੈਨ ਐਸ.ਸੀ.ਸੈੱਲ ਰੋਪੜ, ਲਖਵੰਤ ਸਿੰਘ ਹਿਰਦਾਪੁਰ ਜਨਰਲ ਸਕੱਤਰ ਐਸ.ਸੀ.ਸੈੱਲ ਪੰਜਾਬ, ਜਰਨੈਲ ਸਿੰਘ ਕਾਬਰਵਾਲ ਸਾਬਕਾ ਬਲਕ ਪ੍ਰਧਾਨ, ਰਾਣਾ ਕੰਗ, ਸ਼ਿਵ ਦਿਆਲ ਚੇਅਰਮੈਨ ਓ.ਬੀ.ਸੀ.ਸੈੱਲ ਰੋਪੜ, ਰਾਮ ਸਿੰਘ ਸੈਣੀ, ਡਾ.ਮਨਜੀਤ ਸਿੰਘ, ਸੁਖਵਿੰਦਰ ਸਿੰਘ ਬਿੰਦਰਖ ,ਧਰਮਪਾਲ ਥਮਨ , ਬਹਾਦਰ ਸਿੰਘ ਬਿੰਦਰਖ ,ਹਰਪ੍ਰੀਤ ਸਿੰਘ ਹੈਪੀ ਹਿਰਦਾ ਪੁਰ,ਵਿਵੇਕ ਬੈਸ, ਪਰਵੇਜ਼ ਸੋਨੀ, ਕਾਲਾ ਸਿੰਘ ਪੁਰਖਾਲੀ, ਦੀਪਕ ਗੁਪਤਾ, ਕਰਮ ਸਿੰਘ, ਰਵਿੰਦਰ ਭੱਟੀ ਹਾਜ਼ਰ ਸਨ।