‘ਲੋਕ ਸਭਾ ਉੱਪ ਚੋਣ’- 23 ਜੂਨ ਨੂੰ ਛੁੱਟੀ ਦਾ ਐਲਾਨ: ਰਿਟਰਨਿੰਗ ਅਫ਼ਸਰ

205

‘ਲੋਕ ਸਭਾ ਉੱਪ ਚੋਣ’- 23 ਜੂਨ ਨੂੰ ਛੁੱਟੀ ਦਾ ਐਲਾਨ: ਰਿਟਰਨਿੰਗ ਅਫ਼ਸਰ

ਸੰਗਰੂਰ, 17 ਜੂਨ,2022

ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ
ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ  ਜਾਂ ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

'ਲੋਕ ਸਭਾ ਉੱਪ ਚੋਣ'- 23 ਜੂਨ ਨੂੰ ਛੁੱਟੀ ਦਾ ਐਲਾਨ: ਰਿਟਰਨਿੰਗ ਅਫ਼ਸਰ-Photo courtesy-Internet
Holiday

ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ, ਜ਼ਿਲ੍ਹਾ ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਪੇਡ  ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।