ਵਿਧਾਇਕ ਚੱਢਾ ਨੇ ਨਗਰ ਸੁਧਾਰ ਟਰੱਸਟ ਦਫ਼ਤਰ ‘ਚ ਐਸ.ਡੀ.ਓ. ਦੀ ਗੈਰ ਹਾਜ਼ਰੀ ਦਾ ਸਖਤ ਨੋਟਿਸ ਲਿਆ

224

ਵਿਧਾਇਕ ਚੱਢਾ ਨੇ ਨਗਰ ਸੁਧਾਰ ਟਰੱਸਟ ਦਫ਼ਤਰ ‘ਚ ਐਸ.ਡੀ.ਓ. ਦੀ ਗੈਰ ਹਾਜ਼ਰੀ ਦਾ ਸਖਤ ਨੋਟਿਸ ਲਿਆ

ਬਹਾਦਰਜੀਤ ਸਿੰਘਰੂਪਨਗਰ, 17 ਜਨਵਰੀ,2023

ਹਲਕਾ ਵਿਧਾਇਕ ਰੂਪਨਗਰ ਐਡਵੋਕੇਟ  ਦਿਨੇਸ਼ ਚੱਢਾ ਵੱਲੋਂ ਅੱਜ ਨਗਰ ਸੁਧਾਰ ਟਰੱਸਟ ਰੂਪਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਗੈਰ ਹਾਜ਼ਰ ਪਾਏ ਗਏ ਅਧਿਕਾਰੀ ਵਿਰੁੱਧ ਕਾਰਵਾਈ ਕਰਨ ਲਈ ਨਗਰ ਸੁਧਾਰ ਟਰੱਸਟ ਦੀ ਚੇਅਰਪਰਸਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ।

ਐਡਵੋਕੇਟ  ਦਿਨੇਸ਼ ਚੱਢਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਾਜ਼ਰੀ ਰਜਿਸਟਰ ਦੀ ਚੈਕਿੰਗ ਕਰਨ ਉਪਰੰਤ ਐਸ.ਡੀ.ਓ. ਨਰਿੰਦਰ ਸਿੰਘ ਰਜਿਸਟਰ ਉੱਤੇ ਹਾਜ਼ਰੀ ਲੱਗੀ ਹੋਣ ਦੇ ਬਾਵਜੂਦ ਦਫ਼ਤਰ ਵਿੱਚ ਗੈਰ-ਹਾਜ਼ਰ ਪਾਏ ਗਏ। ਉਨ੍ਹਾਂ ਕਿਹਾ ਕਿ ਹਾਜ਼ਰੀ ਰਜਿਸਟਰ ਵਿੱਚ ਛੇੜ-ਛਾੜ ਵੀ ਕੀਤੀ ਗਈ। ਜਿਸ ਦਾ ਨਗਰ ਸੁਧਾਰ ਟਰੱਸਟ ਦੇ ਕਾਰਜ ਸਾਧਕ ਅਫਸਰ  ਪ੍ਰਬੋਧ ਭਾਟੀਆ ਕੋਲ ਕੋਈ ਜਵਾਬ ਨਹੀਂ ਸੀ। ਜਿਸ ਕਾਰਨ ਉਹ ਡਾਇਰੈਕਟ ਸਥਾਨਕ ਸਰਕਾਰਾਂ ਨੂੰ ਇਨ੍ਹਾਂ ਦੋਨਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਲਈ ਲਿਖ ਰਹੇ ਹਨ।

ਹਲਕਾ ਵਿਧਾਇਕ ਵੱਲੋਂ ਦੱਸਿਆ ਗਿਆ ਕਿ ਐਸ.ਡੀ.ਓ. ਨਰਿੰਦਰ ਸਿੰਘ ਵੱਲੋਂ ਹਾਜ਼ਰੀ ਰਜਿਸਟਰ ਵਿੱਚ ਕੋਰਟ ਕੇਸ ਦਾ ਜ਼ਿਕਰ ਕੀਤਾ ਗਿਆ ਸੀ। ਜਦੋਂ ਇਸ ਬਾਰੇ ਉਨ੍ਹਾਂ ਨਾਲ ਫ਼ੋਨ ਤੇ ਰਾਬਤਾ ਕਾਇਮ ਕਰਕੇ ਇਸ ਸੰਬੰਧੀ ਜਾਣਕਾਰੀ ਲਈ ਗਈ ਤਾਂ ਪਤਾ ਲੱਗਿਆ ਕਿ ਇਹ ਉਨ੍ਹਾਂ ਦਾ ਕੋਈ ਨਿੱਜੀ ਮਾਮਲੇ ਸੰਬੰਧੀ ਪਟਿਆਲੇ ਗਏ ਹਨ।

ਵਿਧਾਇਕ ਚੱਢਾ ਨੇ ਨਗਰ ਸੁਧਾਰ ਟਰੱਸਟ ਦਫ਼ਤਰ ‘ਚ ਐਸ.ਡੀ.ਓ. ਦੀ ਗੈਰ ਹਾਜ਼ਰੀ ਦਾ ਸਖਤ ਨੋਟਿਸ ਲਿਆ

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਪ੍ਰਤੀ ਵਰਤੀ ਜਾਂਦੀ ਅਣਗਹਿਲੀ ਕਾਰਨ ਆਮ ਜਨਤਾ ਨੂੰ ਕਾਫ਼ੀ ਮੁਸ਼ਕਲਾਂ ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਲਈ ਡਿਊਟੀ ਕੁਤਾਹੀ ਕਰਨ ਵਾਲੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤ ਦੇਣ ਦੇ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਰਮ ਰਵੱਈਏ ਨਾਲ ਬਹੁਤ ਵਾਰ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕਿਹਾ ਜਾ ਚੁੱਕਾ ਹੈ। ਪ੍ਰੰਤੂ ਹੁਣ ਲਗਾਤਰ ਚੈਕਿੰਗ ਕਰਕੇ ਆਪਣੀ ਡਿਊਟੀ ਤੇ ਜ਼ਿੰਮੇਵਾਰੀ ਪ੍ਰਤੀ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।