ਸਥਾਨਕ ਸਰਕਾਰਾਂ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਸ਼ਹਿਰ ‘ਚ ਸੀਵਰੇਜ ਸਮੱਸਿਆਵਾਂ ਦਾ ਲਿਆ ਜਾਇਜ਼ਾ
ਬਹਾਦਰਜੀਤ ਸਿੰਘ/ ਰੂਪਨਗਰ, 19 ਦਸੰਬਰ,2022
ਸਥਾਨਕ ਸਰਕਾਰਾਂ ਵਿਭਾਗ ਦੀ ਤਕਨੀਕੀ ਟੀਮ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਰਾਹੁਲ ਕੌਂਸਲ ਅਤੇ ਕਾਰਪੋਰੇਸ਼ਨ ਇੰਜੀਨਿਅਰ (ਓ ਐਂਡ ਐਮ) ਸਥਾਨਕ ਸਰਕਾਰ ਪੰਜਾਬ ਹਰਪ੍ਰੀਤ ਸਿੰਘ ਦੀ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ। ਇਸ ਸਮੇਂ ਉਨ੍ਹਾ ਨਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ, ਸ. ਅਮਨਦੀਪ ਸਿੰਘ ਅਤੇ ਨਗਰ ਕੌਂਸਲ ਦੀ ਟੀਮ ਹਾਜ਼ਰ ਸੀ।
ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੂਪਨਗਰ ਸ਼ਹਿਰ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ਼ ਸਬੰਧੀ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹਨ।
ਵਿਧਾਇਕ ਦਿਨੇਸ਼ ਚੱਢਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨਾਲ ਮੁਲਾਕਾਤ ਕੀਤੀ ਗਈ। ਜਿਸ ਉਪਰੰਤ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵੱਲੋਂ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਅਤੇ ਕਾਰਪੋਰੇਸ਼ਨ ਇੰਜੀਨਿਅਰ (ਓ ਐਂਡ ਐਮ) ਸਥਾਨਕ ਸਰਕਾਰ ਪੰਜਾਬ ਨੂੰ ਆਦੇਸ਼ ਦਿੱਤੇ ਕਿ ਉਹ ਨਗਰ ਕੌਂਸਲ ਰੂਪਨਗਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਕੰਮਾਂ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਫੀਲਡ ਵਿਜਿਟ ਕਰਨ ਅਤੇ ਆ ਰਹੀਆਂ ਸਮੱਸਿਆਵਾਂ ਦਾ ਨਿਰੀਖਣ ਕਰਨ।
ਉਨ੍ਹਾਂ ਦੱਸਿਆ ਕਿ ਗਠਿਤ ਕੀਤੀ ਟੀਮ ਵੱਲੋਂ ਅੱਜ ਕਾਰਜ ਸਾਧਕ ਅਫਸਰ ਨਗਰ ਕੌਂਸਲ ਰੂਪਨਗਰ ਅਮਨਦੀਪ ਸਿੰਘ ਅਤੇ ਸਹਾਇਕ ਮਿਊਂਸੀਪਲ ਇੰਜੀਨੀਅਰ ਕੁਲਦੀਪ ਅਗਰਵਾਲ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਐਸ.ਟੀ.ਪੀ ਹਵੇਲੀ ਕਲਾਂ, ਗਿਆਨੀ ਜੈਲ ਸਿੰਘ ਨਗਰ ਵਾਟਰ ਵਰਕਸ, ਬੇਲਾ ਚੌਂਕ, ਅੰਬੇਡਕਰ ਮੁਹੱਲਾ (ਚੋਆ ਮੁਹਲਾ), ਹਰਗੋਬਿੰਦ ਨਗਰ, ਹਵੇਲੀ ਕਲਾਂ ਅਤੇ ਨੇੜੇ ਆਈ.ਆਈ.ਟੀ ਆਦਿ ਦਾ ਨਿਰੀਖਣ ਕਰਕੇ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ।
ਇਸ ਮੌਕੇ ਉਨ੍ਹਾਂ ਨਾਲ ਐਮ.ਸੀ. ਇੰਦਰਪਾਲ ਸਿੰਘ ਰਾਜੂ ਸਤਿਆਲ, ਭਾਗ ਸਿੰਘ ਮਦਾਨ, ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਗੌਰਵ ਕਪੂਰ, ਅਤੇ ਸੁੱਚਾ ਸਿੰਘ ਭੱਠਲ ਵੀ ਹਾਜ਼ਰ ਸਨ।