ਸਰਕਾਰੀ ਕਾਲਜ ਮਹੈਣ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

70

ਸਰਕਾਰੀ ਕਾਲਜ ਮਹੈਣ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਬਹਾਦਰਜੀਤ ਸਿੰਘ / ਸ੍ਰੀ ਅਨੰਦਪੁਰ ਸਾਹਿਬ,26 ਅਗਸਤ,2023

ਅੱਜ ਸਰਕਾਰੀ ਕਾਲਜ ਮਹੈਣ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾ ਤਹਿਤ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਵਿੱਚ ਬੀ.ਏ/ਬੀ.ਕਾਮ ਭਾਗ ਪਹਿਲਾ, ਦੂਜਾ ਅਤੇ ਤੀਜਾ ਦੇ ਵਿਦਿਆਰਥੀਆਂ ਲਈ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਪ੍ਰੋ: ਵਿਪਨ ਕੁਮਾਰ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਲੱਗਭਗ 31 ਲੱਖ ਹੈਕਟੇਅਰ ਰਕਬੇ ਵਿੱਚ ਝੌਨੇ ਦੀ ਖੇਤੀ ਕੀਤੀ ਜਾਂਦੀ ਹੈ, ਜਿਸ ਵਿਚੋਂ ਲੱਗਭਗ 200 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ। ਇੱਕ ਟਨ ਪਰਾਲੀ ਨੂੰ ਅੱਗ ਲਾਉਣ ਤੇ 1460 ਕਿਲੋ ਕਾਰਬਨ ਡਾਈਆਕਸਾਇਡ, 199 ਕਿਲੋ ਰਾਖ, 60 ਕਿਲੋ ਕਾਰਬਨ ਮੋਨੋਆਕਸਾਇਡ ਅਤੇ 2 ਕਿਲੋ ਸਲਫਰ ਡਾਈਆਕਸਾਇਡ ਪੈਦਾ ਹੁੰਦੀ ਹੈ। ਇਸ ਨਾਲ ਆਲਮੀ ਤਪਸ ਵਿੱਚ ਵਾਧਾ ਹੁੰਦਾ ਹੈ, ਧਰਤੀ ਦੀ ਉਪਰਲੀ ਉਪਜਾਊ ਪਰਤ ਸੜ੍ਹ ਜਾਂਦੀ ਹੈ, ਮਿਤਰ ਕੀਟ ਮਰ ਜਾਂਦੇ ਹਨ ਅਤੇ ਵਾਤਾਵਰਣ ਵਿੱਚ ਜਹਿਰਲੀਆਂ ਗੈਸਾਂ, ਕਾਰਬਨ ਅਤੇ ਧੂੰਆ ਪੈਦਾ ਹੁੰਦਾ ਹੈ, ਜੋ ਮਨੁੱਖੀ ਸਿਹਤ ਉੱਤੇ ਮੰਦਾ ਅਸਰ ਪਾਉਂਦਾ ਹੈ ਅਤੇ ਇਸ ਨਾਲ ਸਾਹ, ਚਮੜੀ ਅਤੇ ਕੈਂਸਰ ਦੇ ਰੋਗ ਪੈਦਾ ਹੁੰਦੇ ਹਨ।

ਇਸ ਲਈ ਪਰਾਲੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ। ਇਕ ਟਨ ਝੌਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ 400 ਕਿਲੋ ਜੈਵਿਕ ਕਾਰਬਨ, 5.5 ਨਾਈਟਰੋਜਨ, 2.3 ਕਿਲੋ ਫਾਰਫੋਰਸ, 25 ਕਿਲੋ ਪੋਟਾਸ ਅਤੇ 1.2 ਕਿਲੋ ਸਲਫਰ ਆਦਿ ਖੁਰਾਕੀ ਤੱਤ ਖੇਤ ਦੀ ਮਿੱਟੀ ਵਿੱਚ ਮਿਲ ਜਾਦੇ ਹਨ ਅਤੇ ਇਸ ਨਾਲ ਖੇਤੀ ਭੂਮੀ ਦੀ ਉਪਜਾਊ ਸ਼ਕਤੀ ਵਧਦੀ ਹੈ।

ਸਰਕਾਰੀ ਕਾਲਜ ਮਹੈਣ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਇਸ ਮੌਕੇ ਡਾ. ਦਿਲਰਾਜ ਕੌਰ ਅਤੇ ਪ੍ਰੋ: ਬੋਬੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਸੁਪਰ ਐਂਸਐੱਮਐਂਸ, ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀਸਟਰਾਅ ਚੌਪਰ/ਸ਼ਰੈਡਰ/ਮਲਚਰ,ਹਾਈਡਰੋਲਿਕ ਰੀਵਰਸੀਥਲ ਮੋਲਡ ਬੋਰਡ ਪਲੋਅ ਅਤੇ ਜੀਰੋ ਟਿਲ ਡਰਿਲ ਆਦਿ 20 ਹਜਾਰ ਮਸ਼ੀਨਾਂ ਕਿਸਾਨਾਂ, ਸਰਕਾਰੀ ਸਭਾਵਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਸਬਸਿਡੀ ਤੇ  ਉਪਲੱਬਧ ਕਰਵਾਉਣ ਜਾ ਰਹੀ ਹੈ। ਇਸ ਮੌਕੇ ਪ੍ਰੋ: ਨਿਧੀ ਬਾਲਾ ਨੇ ਵਿਦਿਆਰਥੀਆਂ ਨੂੰ ਪਿੰਡਾਂ ਵਿੱਚ ਪਰਾਲੀ ਸਾੜਨ ਵਿਰੁੱਧ ਕਿਸਾਨ ਭਰਾਵਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਰੀਆ, ਪ੍ਰਿਆ, ਸਨੇਹਾ, ਕ੍ਰਿਸ਼ਮਾ ਸ਼ਰਮਾ, ਸੋਮਾ, ਕਾਜਲ, ਨੀਰਜ ਕੁਮਾਰੀ, ਬੰਧਨਾ, ਈਸੂ, ਪੂਜਾ ਦੇਵੀ, ਕੰਚਨ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਨਾਜੀਆ, ਜੋਤੀ, ਕਾਜਲ ਖਮੇੜਾ, ਕੋਮਲ, ਪ੍ਰੇਰਨਾ ਸ਼ਰਮਾ ਅਤੇ ਜਸ਼ਨਪ੍ਰੀਤ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ।