ਸਰਕਾਰੀ ਕਾਲਜ ਰੂਪਨਗਰ ਦੀ ਵਿਦਿਆਰਥਣ ਸ਼ਿਵਾਨੀ ਯਾਦਵ ਨੇ ਹਿੰਦੀ ਦਿਵਸ ਮੌਕੇ ਕਵਿਤਾ ਲੇਖਨ ਮੁਕਾਬਲੇ ਵਿੱਚ ਪਹਿਲਾ ਸਥਾਨ ਕੀਤਾ ਹਾਸਲ

129

ਸਰਕਾਰੀ ਕਾਲਜ ਰੂਪਨਗਰ ਦੀ ਵਿਦਿਆਰਥਣ ਸ਼ਿਵਾਨੀ ਯਾਦਵ ਨੇ ਹਿੰਦੀ ਦਿਵਸ ਮੌਕੇ ਕਵਿਤਾ ਲੇਖਨ ਮੁਕਾਬਲੇ ਵਿੱਚ ਪਹਿਲਾ ਸਥਾਨ ਕੀਤਾ ਹਾਸਲ

ਬਹਾਦਰਜੀਤ ਸਿੰਘ /ਰੂਪਨਗਰ,  15 ਅਕਤੂਬਰ,2022

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਈਵਨਿੰਗ ਸਟੱਡੀਜ ਦੇ ਹਿੰਦੀ ਵਿਭਾਗ ਵੱਲੋਂ ਹਿੰਦੀ ਦਿਵਸ ਮੌਕੇ ਆਯੋਜਿਤ ਕਵਿਤਾ ਲੇਖਣ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੂਪਨਗਰ ਦੀ ਵਿਦਿਆਰਥਣ ਸ਼ਿਵਾਨੀ ਯਾਦਵ ਨੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥਣ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਪ੍ਰਾਪਤ ਹੋਇਆ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ।

ਸਰਕਾਰੀ ਕਾਲਜ ਰੂਪਨਗਰ ਦੀ ਵਿਦਿਆਰਥਣ ਸ਼ਿਵਾਨੀ ਯਾਦਵ ਨੇ ਹਿੰਦੀ ਦਿਵਸ ਮੌਕੇ ਕਵਿਤਾ ਲੇਖਨ ਮੁਕਾਬਲੇ ਵਿੱਚ ਪਹਿਲਾ ਸਥਾਨ ਕੀਤਾ ਹਾਸਲ

ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਮੀਨਾ ਕੁਮਾਰੀ ਨੇ ਦੱਸਿਆ ਕਿ ਸ਼ਿਵਾਨੀ ਯਾਦਵ ਇਕ ਹੋਣਹਾਰ ਵਿਦਿਆਰਥਣ ਹੈ ਅਤੇ ਵੱਖ – ਵੱਖ ਸਹਿ-ਗਤੀਵਿਧੀਆਂ ਵਿੱਚ ਇਸ ਵਿਦਿਆਰਥਣ ਦੀ ਸ਼ਮੂਲੀਅਤ ਰਹੀ ਹੈ। ਡਾ. ਕੰਚਨ ਨੇ ਹਿੰਦੀ ਵਿਭਾਗ ਲਈ ਇਸਨੂੰ ਵੱਡੀ ਉਪਲਬਧੀ ਦੱਸਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਅਰਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।