ਸਿਹਤ ਕੇਂਦਰ ਕੌਲੀ ਵੱਲੋਂ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

276

ਸਿਹਤ ਕੇਂਦਰ ਕੌਲੀ ਵੱਲੋਂ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਪਟਿਆਲਾ, 15 ਮਈ (      )-

ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਰੰਜਨਾ ਸ਼ਰਮਾ ਦੀ ਅਗਵਾਈ ਵਿੱਚ ਸਮੂਹ ਸਿਹਤ ਸਟਾਫ ਦੇ ਸਹਿਯੋਗ ਨਾਲ ਰਾਸ਼ਟਰੀ ਡੇਂਗੂ ਦਿਵਸ ਤਹਿਤ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਐਸ.ਐਮ.ਓ ਡਾ: ਰੰਜਨਾ ਸ਼ਰਮਾ ਨੇ ਕਿਹਾ ਕਿ ਐਡਿਜ਼ ਐਜਿਪਟੀ ਨਾਮਕ ਮੱਛਰ ਦੇ ਕੱਟਣ ਨਾਲ ਡੇਂਗੂ ਬਿਮਾਰੀ ਫੈਲਦੀ ਹੈ। ਜੇਕਰ ਮਰੀਜ਼ ਨੂੰ ਤੇਜ ਸਿਰ ਦਰਦ, ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖੂਨ ਆਉਣ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਖੂਨ ਦੀ ਜਾਂਚ ਕਰਵਾ ਕੇ ਇਸਦਾ ਇਲਾਜ਼ ਕਰਵਾਇਆ ਜਾਵੇ।

ਸਿਹਤ ਕੇਂਦਰ ਕੌਲੀ ਵੱਲੋਂ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਹਤ ਕੇਂਦਰ ਕੌਲੀ ਵੱਲੋਂ ਡੇਂਗੂ ਮੱਛਰਾਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ I ਬਲਾਕ ਐਕਸਟੈਂਸ਼ਨ ਐਜੂਕੇਟਰ ਸਰਬਜੀਤ ਸਿੰਘ ਸ਼ਾਮਦੋਂ ਨੇ ਦੱਸਿਆ ਕਿ ਡੇਂਗੂ ਮੱਛਰਾਂ ਦੀ ਪੈਦਾਵਾਰ ’ਤੇ ਰੋਕ ਲਗਾਉਣ ਸਬੰਧੀ ਘਰਾਂ ਦੇ ਕੂਲਰਾਂ, ਪਾਣੀ ਵਾਲੀਆਂ ਹੋਦੀਆਂ, ਫਰਿੱਜਾਂ ਦੀਆਂ ਟਰੇਆਂ ਨੂੰ ਹਰੇਕ ਸ਼ੁੱਕਰਵਾਰ ਖਾਲੀ ਕਰਨ, ਘਰਾਂ ਦੀਆਂ ਛੱਤਾਂ ’ਤੇ ਪਏ ਟੁੱਟੇ ਭੱਜੇ ਬਰਤਨ, ਟਾਇਰਾਂ ਤੇ ਹੋਰਨਾ ਪਾਣੀ ਖੜਨ ਵਾਲੀਆਂ ਚੀਜਾਂ ਨੂੰ ਨਸ਼ਟ ਕਰ ਦਿੱਤਾ ਜਾਵੇ। ਡੇਂਗੂ ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਗੋਲੀ ਖਾਣ ਅਤੇ ਜੂਸ, ਨਿੰਬੂ ਪਾਣੀ ਆਦਿ ਤਰਲ ਪਦਾਰਥਾਂ ਹੀ ਵਰਤੋ ਕੀਤੀ ਜਾਵੇ। ਡੇਂਗੂ ਬੁਖਾਰ ਦਾ ਇਲਾਜ਼ ਸਾਰੇ ਸਰਕਾਰੀ ਸਿਹਤ ਕੇਂਦਰਾਂ ’ਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਸਿਹਤ ਵਿਭਾਗ ਵੱਲੋਂ ਡੇਂਗੂ ਮੱਛਰਾਂ ਦੀ ਪੈਦਾਵਾਰ ’ਤੇ ਰੋਕ ਲਗਾਉਣ ਦੇ ਲਈ ਪੋਸਟਰ ਵੀ ਜਾਰੀ ਕੀਤੇ ਗਏ। ਇਸ ਮੌਕੇ ਡਾ: ਅਮਨਪ੍ਰੀਤ ਕੌਰ, ਡਾ: ਸ਼ੀਨੂ ਸ਼ਰਮਾ, ਫਾਰਮੇਸੀ ਅਫਸਰ ਰਾਜ ਵਰਮਾ, ਐਲ.ਟੀ ਪਰਮਜੀਤ ਸਿੰਘ, ਮਲਟੀਪਰਪਜ਼ ਵਰਕਰ ਦੀਪ ਸਿੰਘ, ਏ.ਐਨ.ਐਮ ਪਰਮਜੀਤ ਕੌਰ ਸਮੇਤ ਹਸਪਤਾਲ ਵਿੱਚ ਆਪਣਾ ਇਲਾਜ਼ ਕਰਵਾਉਣ ਆਏ ਮਰੀਜ਼ ਤੇ ਸਿਹਤ ਸਟਾਫ ਹਾਜਰ ਸੀ।