ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਸਿਵਲ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

282

ਸਿਹਤ ਮੰਤਰੀ  ਚੇਤਨ ਸਿੰਘ ਜੋੜੇਮਾਜਰਾ ਵੱਲੋਂ ਸਿਵਲ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਬਹਾਦਰਜੀਤ ਸਿੰਘ /ਮੋਰਿੰਡਾ, 25 ਜੁਲਾਈ,2022

ਅੱਜ ਸਿਵਲ ਹਸਪਤਾਲ ਮੋਰਿੰਡਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਸਫਾਈ ਦੇ ਪ੍ਰਬੰਧਾਂ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਠੀਕ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਅਗਲੇ ਹਫਤੇ ਸਰਕਾਰੀ ਹਸਪਤਾਲ ਮੋਰਿੰਡਾ ਦੀ ਮੁੜ ਚੈਕਿੰਗ ਕੀਤੀ ਜਾਵੇਗੀ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਰੁਜ਼ਗਾਰ  ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਨੂੰ ਲਾਗੂ ਕਰਨ ਲਈ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਜ਼ਮੀਨੀ ਪੱਧਰ ਉੱਤੇ ਹਸਪਤਾਲਾਂ ਵਿੱਚ ਖੁਦ ਜਾ ਕੇ ਉੱਥੋਂ ਦੀਆਂ ਕਮੀਆਂ ਨੂੰ ਦੇਖ ਰਹੇ ਹਨ ਤੇ ਉਨ੍ਹਾਂ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

ਸੂਬੇ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀਆਂ ਤੇ ਹੋਰ ਸਿਹਤ ਕਾਮਿਆਂ ਦੀਆਂ  ਖਾਲੀ ਪਈਆਂ ਅਸਾਮੀਆਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਖਾਲੀ ਪਈਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ  ਉੱਥੇ ਹੀ  15 ਅਗਸਤ ਤੋ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਸਿਹਤ ਮੰਤਰੀ ਨੇ ਸਭ ਤੋਂ ਪਹਿਲਾਂ ਹਸਪਤਾਲ ਦੇ ਚਾਰ ਚੁਫੇਰੇ ਪਈ ਗੰਦਗੀ ਦਾ ਸਖ਼ਤ ਨੋਟਿਸ ਲੈਂਦਿਆਂ ਮੋਰਿੰਡਾ ਦੇ ਸਰਕਾਰੀ ਹਸਪਤਾਲ ਦੇ ਐਸਐਮਓ ਨੂੰ ਤੁਰੰਤ ਸਫਾਈ ਪ੍ਰਬੰਧਾਂ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਹਸਪਤਾਲ ਦੀ ਪੁਰਾਣੀ ਅਸੁਰੱਖਿਅਤ ਘੋਸ਼ਿਤ ਇਮਾਰਤ ਸਮੇਤ ਹਸਪਤਾਲ ਦੇ ਅੰਦਰ ਕਬਾੜ ਬਣੀਆਂ ਖੜ੍ਹੀਆਂ ਐਂਬੂਲੈਂਸਾਂ, ਹਸਪਤਾਲ ਦੀ ਟੁੱਟੀ ਚਾਰਦੀਵਾਰੀ, ਸੀਵਰੇਜ ਅਤੇ ਬਰਸਾਤੀ ਪਾਣੀ ਦੇ ਹਸਪਤਾਲ ਅੰਦਰ ਜਮ੍ਹਾਂ ਹੋਏ ਗੰਦੇ ਪਾਣੀ, ਹਸਪਤਾਲ ਦੇ ਬਾਥਰੂਮ ਅਤੇ ਪੀਣ ਵਾਲੇ ਪਾਣੀ ਸਬੰਧੀ ਪ੍ਰਬੰਧ ਦਾ ਨਿਰੀਖਣ ਕੀਤਾ।

ਸਿਹਤ ਮੰਤਰੀ  ਚੇਤਨ ਸਿੰਘ ਜੋੜੇਮਾਜਰਾ ਵੱਲੋਂ ਸਿਵਲ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ

ਡਾਕਟਰਾਂ ਵੱਲੋਂ ਚੈੱਕ ਕੀਤੇ ਜਾਂਦੇ ਮਰੀਜ਼ਾਂ ਨਾਲ ਅਤੇ ਵੱਖ ਵੱਖ ਵਾਰਡਾਂ ਵਿਚ ਦਾਖਲ ਮਰੀਜ਼ਾਂ ਨਾਲ  ਗੱਲ ਕਰਕੇ ਹਸਪਤਾਲ ਦੀਆਂ ਖਾਮੀਆਂ ਬਾਰੇ ਜਾਣਦੇ ਹੋਏ ਉਨ੍ਹਾਂ ਵਲੋਂ ਐੱਸਐੱਮਓ ਡਾ ਮਨਜੀਤ ਸਿੰਘ ਨੂੰ ਹਸਪਤਾਲ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ।

ਅੱਜ ਸਿਵਲ ਹਸਪਤਾਲ ਮੋਰਿੰਡਾ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਨੇ ਹਸਪਤਾਲI ਇਸ ਮੌਕੇ ਤੇ ਸਿਹਤ ਮੰਤਰੀ ਨੇ ਮੋਰਿੰਡਾ ਦੇ ਐੱਸਡੀਐੱਮ  ਨੂੰ ਹਦਾਇਤ ਕੀਤੀ ਕਿ ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਨਾਲ ਤਾਲਮੇਲ ਕਰਕੇ ਹਸਪਤਾਲ ਦੀ ਚਾਰਦਿਵਾਰੀ ਦੇ ਅੰਦਰ ਵਿੱਚ ਪਈ ਗੰਦਗੀ ਅਤੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਤੁਰੰਤ ਹੱਲ ਕਰਵਾਇਆ ਜਾਵੇ।

ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਦਾ ਦੋਰਾ ਕੀਤਾ ਜਾਵੇਗਾ ਅਤੇ ਜੋ ਵੀ ਕਮੀਆਂ ਹਲਕਾ ਐਮ.ਐਲ.ਏ. ਅਤੇ ਸਿਵਲ ਸਰਜਨ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਜਲਦੀ ਹੀ ਉਹਨਾਂ ਕਮੀਆਂ ਨੂੰ ਪੂਰਾ ਕਰਕੇ ਪੰਜਾਬ ਸਰਕਾਰ ਬਿਹਤਰ ਸਿਹਤ ਸਹੂਲਤਾਂ ਦੇ ਵਾਅਦੇ ਨੂੰ ਪੂਰਾ ਕਰੇਗੀ।

ਚੇਤਨ ਸਿੰਘ ਜੋੜਮਾਜਰਾ ਨੇ ਡਾਕਟਰਾਂ ਤੇ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨਾਲ ਨਰਮੀ ਭਰਿਆ ਰਵੱਈਆ ਅਪਣਾਇਆ ਜਾਵੇ। ਉਹਨਾਂ ਵੱਲੋਂ ਜੱਚਾ ਬੱਚਾ ਵਾਰਡ ਵਿਖੇ ਮਰੀਜਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਖੁਦ ਵਾਰਡਾਂ ਦੇ  ਬਾਥਰੂਮਾਂ ਦੀ ਸਾਫ ਸਫਾਈ ਦੀ ਚੈਕਿੰਗ ਕੀਤੀ ਗਈ।

ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ, ਐਸ.ਡੀ.ਐਮ. ਮੋਰਿੰਡਾ ਸ. ਅਮਰੀਕ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ, ਐਸ.ਐਮ.ਓ. ਮੋਰਿੰਡਾ ਡਾ. ਮਨਜੀਤ ਸਿੰਘ, ਤਹਿਸੀਲਦਾਰ ਮੋਰਿੰਡਾ ਸ. ਗੁਰਮਿੰਦਰ ਸਿੰਘ, ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।