ਸਿਹਤ ਵਿਭਾਗ ਬਠਿੰਡਾ ਨੇ ਮਨਾਈ ਧੀਆਂ ਦੀ ਲੋਹੜੀ, ਨਵ-ਜਨਮੀਆਂ ਬੱਚੀਆਂ ਦਾ ਕੀਤਾ ਸਨਮਾਨ

166

ਸਿਹਤ ਵਿਭਾਗ ਬਠਿੰਡਾ ਨੇ ਮਨਾਈ ਧੀਆਂ ਦੀ ਲੋਹੜੀ, ਨਵ-ਜਨਮੀਆਂ ਬੱਚੀਆਂ ਦਾ ਕੀਤਾ ਸਨਮਾਨ

ਬਠਿੰਡਾ, 14 ਜਨਵਰੀ  :

ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਸਿਵਲ ਹਸਪਤਾਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ 20 ਨਵ-ਜਨਮੀਆਂ ਬੱਚੀਆਂ ਦਾ ਸਨਮਾਨ ਵੀ ਕੀਤਾ ਗਿਆ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦਿੱਤੀ।

ਡਾ. ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬੇਟੀ ਬਚਾਓ, ਬੇਟੀ ਪੜ•ਾਓ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਕੁੜੀਆਂ ਹਰੇਕ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਜਾ ਰਹੀਆਂ ਹਨ ਅਤੇ ਉੱਚੀਆਂ ਪਦਵੀਆਂ ਹਾਸਿਲ ਕਰ ਰਹੀਆਂ ਹਨ। ਸਮਾਜ ਨੂੰ ਰੂੜੀਵਾਦੀ ਸੋਚ ਤਿਆਗ ਕੇ ਕੁੜੀਆਂ ਨੂੰ ਸਤਿਕਾਰ ਦੇ ਕੇ ਸਮੇਂ ਦੇ ਹਾਣੀ ਬਣਾਉਣਾ ਚਾਹੀਦਾ ਹੈ ਕਿਉਂਕਿ ਉਨ•ਾਂ ਨੂੰ ਵੀ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਹੈ।

ਸਿਹਤ ਵਿਭਾਗ ਬਠਿੰਡਾ ਨੇ ਮਨਾਈ ਧੀਆਂ ਦੀ ਲੋਹੜੀ, ਨਵ-ਜਨਮੀਆਂ ਬੱਚੀਆਂ ਦਾ ਕੀਤਾ ਸਨਮਾਨ
ਉਨ•ਾਂ ਕਿਹਾ ਕਿ ਆਓ ਅਸੀਂ ਰਲ-ਮਿਲ ਕੰਨਿਆ ਭਰੂਣ ਹੱਤਿਆ ਲਈ ਜ਼ਿੰਮੇਵਾਰ ਸਮਾਜਿਕ ਕੁਰੀਤੀਆਂ ਨੂੰ ਜੜ• ਤੋਂ ਖਤਮ ਕਰੀਏ ਅਤੇ ਜੇਕਰ ਕੋਈ ਪਰਿਵਾਰ ਲਿੰਗ ਜਾਂਚ ਕਰਵਾਉਂਦਾ ਹੈ ਤਾਂ ਉਸ ਦੀ ਸੂਚਨਾਂ ਸਿਹਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ•ਾਂ ਇਹ ਵੀ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਅਤੇ ਉਨ•ਾਂ ਦੇ ਮਾਤਾ-ਪਿਤਾ ਨੂੰ ਸਨਮਾਨਿਤ ਕਰਨਾ ਇੱਕ ਚੰਗੀ ਰਵਾਇਤ ਹੈ।

ਇਸ ਮੌਕੇ ਡਾ. ਕੁੰਦਨ ਕੁਮਾਰ ਪਾਲ ਨੇ ਬੱਚੀਆਂ ਦੇ ਮਾਤਾ-ਪਿਤਾ ਨੂੰ ਬੱਚੀ ਦੇ ਜਨਮ ‘ਤੇ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ•ਾਂ ਆਪਣੇ ਸੰਦੇਸ਼ ਵਿੱਚ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚੀਆਂ ਦਾ ਚੰਗੀ ਤਰ•ਾਂ ਪਾਲਣ-ਪੋਸ਼ਣ ਅਤੇ ਖੁਰਾਕ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਬੱਚੀਆਂ ਦਾ ਸੰਪੂਰਨ ਟੀਕਾਕਰਨ ਨਰੋਈ ਸਿਹਤ ਲਈ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਘਰ ਵਿੱਚ ਲੜਕੇ ਅਤੇ ਲੜਕੀ ਨੂੰ ਬਰਾਬਰ ਸਨਮਾਨ ਦੇਣਾ ਚਾਹੀਦਾ ਹੈ। ਖ਼ਾਸ ਕਰਕੇ ਲੜਕੀਆਂ ਨੂੰ ਉੱਚ ਵਿਦਿਆ ਦੇਣੀ ਯਕੀਨੀ ਬਣਾਈਏ ਤਾਂ ਜੋ ਅਸੀਂ ਇੱਕ ਨਰੋਏ ਅਤੇ ਚੰਗੇ ਸਮਾਜ ਦੀ ਸਿਰਜਣਾ ਕਰ ਸਕੀਏ।
ਇਸ ਦੌਰਾਨ ਕੌਂਸਲਰ ਚਰਨਪਾਲ ਵੱਲੋਂ ਨਵ-ਜਨਮੇਂ ਬੱਚਿਆਂ ਦੀ ਦੇਖ-ਭਾਲ ਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸ਼੍ਰੀ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਸਦਾ ਕੋਰ ਵਰਗੀਆਂ ਮਹਾਨ ਔਰਤਾਂ ਜੇ ਕਿਤੇ ਭਰੂਣ ਹੱਤਿਆ ਦਾ ਸ਼ਿਕਾਰ ਹੋ ਜਾਂਦੀਆਂ ਤਾਂ ਸਾਨੂੰ ਮਹਾਰਾਜਾ ਰਣਜੀਤ ਸਿੰਘ ਵਰਗੇ ਜਰਨੈਲਾਂ ਦੀ ਪ੍ਰਾਪਤੀ ਨਹੀਂ ਹੋਣੀ ਸੀ। ਉਨ•ਾਂ ਕਿਹਾ ਕਿ ਧੀਆਂ ਦੀ ਲੋਹੜੀ ਮਨ•ਾਂ ਕੇ ਸਮਾਜ ਨੂੰ ਇੱਕ ਚੰਗਾ ਸੁਨੇਹਾ ਦਿੱਤਾ ਜਾ ਰਿਹਾ ਹੈ।


ਸੀਨੀਅਰ ਮੈਡੀਕਲ ਅਫ਼ਸਰ ਜੱਚਾ-ਬੱਚਾ ਸਿਵਲ ਹਸਪਤਾਲ ਡਾ. ਸੁਖਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੜਕੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਉੱਚ ਵਿਦਿਆ ਦੇਣੀ ਜ਼ਰੂਰੀ ਹੈ ਤਾਂ ਜੋ ਆਪਣਾ ਅਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਕਰ ਸਕਣ।

ਇਸ ਮੌਕੇ ਡਾ. ਨੀਲਮ, ਡਾ. ਸਤੀਸ਼ ਜਿੰਦਲ, ਡਾ. ਮਨੀਤਾ, ਡਾ. ਧੀਰਾ ਗੁਪਤਾ, ਡਾ. ਅੰਜਲੀ, ਡਾ. ਰਵੀਕਾਂਤ, ਡਿਪਟੀ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਕੇਵਲ ਕ੍ਰਿਸ਼ਨ ਸਰਮਾਂ,  ਨਰਿੰਦਰ ਕੁਮਾਰ ਅਤੇ ਜੱਚਾ-ਬੱਚਾ ਹਸਪਤਾਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।