ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

191

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ

20 ਜੂਨ:

ਪੰਜਾਬ ਸਰਕਾਰ ਵੱਲੋਂ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 25 ਜੂਨ ਤੋਂ ਪਹਿਲਾਂ-ਪਹਿਲਾਂ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।

ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲਈ ਸਨਮਾਨਿਤ ਕਰਨ ਲਈ ਅਰਜ਼ੀਆਂ ਦੀ ਮੰਗ
Punjab Govt

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਤਵਾਦ ਜਾਂ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀਆਂ ਅਤੇ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਤੇ ਤਕਨਾਲੋਜੀ ਅਤੇ ਪ੍ਰਵੀਨ ਕਿੱਤਿਆਂ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਨਾਲ ਇੱਕ ਚਾਂਦੀ ਦਾ ਗੋਲਡ ਪਾਲਿਸ਼ਡ ਮੈਡਲ ਅਤੇ ਗਰਮ ਸ਼ਾਲ ਦੇਕੇ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਜਿਨ੍ਹਾਂ ਕਰਮਚਾਰੀਆਂ ਨੇ ਅਣਥੱਕ ਮਿਹਨਤ ਨਾਲ ਸ਼ਲਾਘਾਯੋਗ ਡਿਊਟੀਆਂ ਨਿਭਾਈਆਂ ਹਨ, ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਵਿਭਾਗ ਆਪਣੇ ਪ੍ਰਬੰਧਕੀ ਵਿਭਾਗ ਦੇ ਉੱਚ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਸਰਕਾਰ ਨੂੰ ਭੇਜ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਮਾਣ ਪੱਤਰ-2021 ਲਈ ਯੋਗ ਸਿਫਾਰਸ਼ਾਂ ਸਬੰਧਤ ਅਧਿਕਾਰੀ/ਕਰਮਚਾਰੀ/ਵਿਅਕਤੀ ਦੀ ਜੀਵਨੀ, ਬਾਇਓ ਡਾਟਾ ਅਤੇ ਉਸ ਵੱਲੋਂ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਦੱਸਦੇ ਹੋਏ, ਉਸਦੀਆਂ ਕੁੱਲ ਪੰਜ ਕਾਪੀਆਂ ਪੰਜਾਬੀ ਅਤੇ ਅੰਗਰੇਜ਼ੀ ‘ਚ ਭੇਜਣੀਆਂ ਲਾਜ਼ਮੀ ਹਨ।