ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

419

ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

ਬਹਾਦਰਜੀਤ ਸਿੰਘ/   ਸ੍ਰੀ ਅਨੰਦਪੁਰ ਸਾਹਿਬ ,15 ਦਸੰਬਰ,2022 

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਅੱਜ ਇੱਥੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦਾ ਕੱਲ ਰਾਤ ਪੀ.ਜੀ.ਆਈ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ।

ਅੱਜ ਬਾਅਦ ਦੁਪਹਿਰ ਸਥਾਨਕ ਚਰਨ ਗੰਗਾ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਆਗੂਆਂ, ਸ਼ਹਿਰ ਦੇ ਵਕੀਲ ਅਤੇ ਮੀਡੀਆ ਭਾਈਚਾਰੇ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਉਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਡਿਪਟੀ ਡਾਇਰੈਕਟਰ ਸ਼ਿਖਾ ਨਹਿਰਾ ਸਮੇਤ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸ਼ਰਧਾਂਜਲੀ ਦੇਣ ਪੁੱਜੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀਆਂ ਦੀ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਜੁਆਇੰਟ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ ਵੀ ਮੌਜੂਦ ਸਨ।

ਅੰਤਿਮ ਵਿਦਾਇਗੀ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਲੋਂ ਵਿਭਾਗ ਦੇ ਮੰਤਰੀ ਸ੍ਰੀ ਅਮਨ ਅਰੋੜਾ, ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਦੇ ਵਲੋਂ ਫੁੱਲਾਂ ਦੀ ਰੀਥ (ਪੁਸ਼ਪ ਮਾਲਾ) ਭੇਂਟ ਕੀਤੀ ਗਈ।

ਸਵਰਗੀ ਕੁਲਵੰਤ ਸਿੰਘ ਮੀਆਂਪੁਰੀ ਦੀ ਚਿਖਾ ਨੂੰ ਅਗਨ ਭੇਟ ਉਨ੍ਹਾਂ ਦੇ ਸਪੁੱਤਰਾਂ ਕੁਲਤਾਰ ਸਿੰਘ ਮੀਆਂਪੁਰੀ (ਸੂਚਨਾ ਤੇ ਲੋਕ ਸੰਪਰਕ ਅਧਿਕਾਰੀ, ਮੁੱਖ ਦਫਤਰ) ਅਤੇ ਐਡਵੋਕੇਟ ਜਗਵੰਤ ਸਿੰਘ ਵਲੋਂ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਤੋਂ ਇਲਾਵਾ ਦੋ ਪੁੱਤਰ ਅਤੇ ਇਕ ਧੀ ਦਾ ਪਰਿਵਾਰ ਛੱਡ ਗਏ ਹਨ।

ਸੇਵਾ ਮੁਕਤ ਡਿਪਟੀ ਡਾਇਰੈਕਟਰ ਕੁਲਵੰਤ ਮੀਆਂਪੁਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਵਿੱਚ ਰਸ਼ਿਮ ਵਰਮਾ, ਪ੍ਰੀਤ ਕੰਵਲ ਸਿੰਘ ਮੋਹਾਲੀ, ਕਮਲਜੀਤ ਪਾਲ ਜਲੰਧਰ, ਆਈ.ਪੀ.ਆਰ.ਓ ਅਮਨਪ੍ਰੀਤ ਸਿੰਘ ਮਨੌਲੀ, ਰਵੀ ਇੰਦਰ ਸਿੰਘ ਮੱਕੜ ਨਵਾਂਸ਼ਹਿਰ, ਭੁਪੇਸ਼ ਚੱਠਾ ਫ਼ਤਹਿਗੜ੍ਹ ਸਾਹਿਬ, ਕਰਨ ਮਹਿਤਾ ਰੂਪਨਗਰ, ਕੁਲਜੀਤ ਸਿੰਘ ਮੀਆਂਪੁਰੀ, ਏ ਪੀ ਆਰ ਓ ਬਲਜਿੰਦਰ ਸਿੰਘ ਸੈਣੀ, ਸਤਿੰਦਰ ਪਾਲ ਸਿੰਘ, ਰਵਿੰਦਰ ਕੌਰ, ਦਵਿੰਦਰ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਬਾਰ ਐਸੋਸੀਏਸ਼ਨ, ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੋਲਤ ਸਿੰਘ ਚੰਬਰੇਵਾਲ, ਜਿਲ੍ਹਾ ਪ੍ਰੈਸ ਕਲੱਬ ਪ੍ਰਧਾਨ ਬਹਾਦਰਜੀਤ ਸਿੰਘ, ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਨਰਿੰਦਰ ਸ਼ਰਮਾ, ਪ੍ਰੈਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਪ੍ਰਧਾਨ ਦਲਜੀਤ ਸਿੰਘ ਅਰੋੜਾ, ਜਿਲ੍ਹਾ ਪ੍ਰਧਾਨ ਵਪਾਰ ਮੰਡਲ ਜਸਵੀਰ ਸਿੰਘ ਅਰੋੜਾ, ਠੇਕੇਦਾਰ ਨਿਰਮਲ ਸਿੰਘ ਸੁਮਨ, ਬਲਰਾਮ ਪ੍ਰਾਸ਼ਰ, ਕੇ.ਕੇ.ਬੇਦੀ, ਦਿਨੇਸ ਨੱਡਾ, ਅਮਨਦੀਪ ਸਿੰਘ ਮਿਨਹਾਸ, ਬਲਵੀਰ ਸਿੰਘ ਸੰਧੂ, ਪ੍ਰਿਤਪਾਲ ਸਿੰਘ ਗੰਡਾ, ਰਣਬਹਾਦੁਰ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਗੁਰਮਿੰਦਰ ਸਿੰਘ ਭੁੱਲਰ, ਦਵਿੰਦਰ ਸਿੰਘ, ਸੇਵਾ ਸਿੰਘ, ਐਡਵੋਕੇਟ ਨੀਰਜ ਸ਼ਰਮਾ, ਗੱਜਣ ਸਿੰਘ ਸੰਧੂ ਪ੍ਰੈੱਸ ਕਲੱਬ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਹਾਦਰਜੀਤ ਸਿੰਘ, ਜਰਨੈਲ ਸਿੰਘ ਨਿੱਕੂਵਾਲ, ਅਨਿਲ ਕੁਮਾਰ, ਅਵਤਾਰ ਸਿੰਘ, ਬਿਕਰਮਜੀਤ ਸਿੰਘ, ਮੋਹਣ ਸਿੰਘ ਭਸੀਨ, ਸੰਤੋਖ ਸਿੰਘ, ਆਤਮਾ ਸਿੰਘ ਘੱਟੀਵਾਲ, ਨਰਿੰਦਰ ਸੈਣੀ, ਹਰਤੇਗਵੀਰ ਸਿੰਘ ਤੇਗੀ, ਹੈਪੀ ਜੱਸਲ, ਐਮ.ਐਸ.ਹੀਰਾ, ਮੇਜਰ ਜਸਪਾਲ ਸਿੰਘ, ਨਿਰਮਲ ਸਿੰਘ ਸੁਮਨ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।