ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

357

ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਬਹਾਦਰਜੀਤ ਸਿੰਘ/  ਰੂਪਨਗਰ, 8 ਜਨਵਰੀ,2023

ਸੈਣੀ ਭਵਨ ਦੇ ਪ੍ਰਬੰਧਕਾਂ ਤੇ ਡਾ.ਬਲਬੀਰ ਸਿੰਘ ਸੈਣੀ ਪਟਿਆਲਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸਿਹਤ ਮੰਤਰੀ ਬਣਾਏ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਸੰਸਥਾਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ.ਅਜਮੇਰ ਸਿੰਘ ਤੰਬੜ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉੱਘੇ ਸਮਾਜ ਸੇਵੀ ਡਾ.ਬਲਬੀਰ ਸਿੰਘ ਸੈਣੀ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਬਹੁਤ ਹੀ ਸੂਚਬੂਝ ਵਾਲ ਫੈਸਲਾ ਲਿਆ ਗਿਆ ਹੈ ਅਤੇ ਇੱਕ ਸਮਾਜ ਸੇਵੀ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਮੌਕਾ ਦਿੱਤਾ ਗਿਆ ਹੈ।

ਸੈਣੀ ਭਵਨ ਦੇ ਪ੍ਰਬੰਧਕਾਂ ਨੇ ਡਾ.ਬਲਬੀਰ ਸਿੰਘ ਸੈਣੀ ਨੂੰ ਸਿਹਤ ਮੰਤਰੀ ਬਣਾਏ ਜਾਣ ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ -Photo courtesy-Tribune
Dr balbir Singh

ਉਨ੍ਹਾਂ ਮੰਤਰੀ ਬਨਣ ਤੇ ਡਾ.ਬਲਬੀਰ ਸਿੰਘ ਸੈਣੀ ਨੂੰ ਵੀ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਉਨ੍ਹਾਂ ਦੇ ਮੰਤਰੀ ਬਨਣ ਨਾਲ ਬਰਾਦਰੀ ਦਾ ਵੀ ਮਾਣ ਵਧਿਆ ਹੈ।

ਡਾ.ਬਲਬੀਰ ਸਿੰਘ ਸੈਣੀ ਦੇ ਮੰਤਰੀ ਬਨਣ ਤੇ ਸੰਸਥਾ ਦੇ ਪ੍ਰਬੰਧਕਾਂ ਸਕੱਤਰ ਬਲਬੀਰ ਸਿੰਘ ਸੈਣੀ, ਪੀਆਰਓ ਰਾਜਿੰਦਰ ਸੈਣੀ, ਗੁਰਮੁੱਖ ਸਿੰਘ ਸੈਣੀ, ਕੈਪਟਨ ਹਾਕਮ ਸਿੰਘ, ਰਾਮ ਸਿੰਘ ਸੈਣੀ, ਬਹਾਦਰਜੀਤ ਸਿੰਘ, ਰਾਜਿੰਦਰ ਸਿੰਘ ਨਨੂਆ, ਅਮਰਜੀਤ ਸਿੰਘ, ਐਡਵੋਕੇਟ ਰਾਵਿੰਦਰ ਸਿੰਘ ਮੁੰਦਰਾ, ਜਗਦੇਵ ਸਿੰਘ, ਦਲਜੀਤ ਸਿੰਘ, ਹਰਜੀਤ ਸਿੰਘ ਸੈਣੀ, ਰਾਜਿੰਦਰ ਸਿੰਘ ਗਿਰਨ, ਹਰਦੀਪ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਸੈਣੀ ਭਵਨ ‘ਚ 19ਵੇਂ ਖ਼ੂਨਦਾਨ ਕੈਂਪ ਦੌਰਾਨ 41 ਵਿਅਕਤੀਆਂ ਨੇ ਕੀਤਾ ਖ਼ੂਨਦਾਨ