ਸੰਸਦ ਮੈਂਬਰ ਤਿਵਾੜੀ ਨੇ ਧੱਫੜੀ ਦੇ ਰੋਗ ਕਾਰਨ ਪਸ਼ੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

142

ਸੰਸਦ ਮੈਂਬਰ ਤਿਵਾੜੀ ਨੇ ਧੱਫੜੀ ਦੇ ਰੋਗ  ਕਾਰਨ ਪਸ਼ੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਬਹਾਦਰਜੀਤ ਸਿੰਘ /ਰੂਪਨਗਰ, 6 ਅਗਸਤ,2022

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਵਿੱਚ ਤੇਜ਼ੀ ਨਾਲ ਫੈਲ ਰਹੇ ਧੱਫੜੀ ਰੋਗ ਕਾਰਨ ਸੈਂਕੜੇ ਪਸ਼ੂਆਂ ਦੇ ਬੀਮਾਰ ਹੋ ਜਾਣ ਅਤੇ ਉਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਹਾਲਾਤ ਸੰਭਾਲਣ ਚ ਸਰਕਾਰ ਦੀ ਨਾਕਾਮਯਾਬੀ ਤੇ ਡੂੰਘਾ ਰੋਸ ਪ੍ਰਗਟਾਇਆ ਹੈ।

ਇੱਥੋਂ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਧੱਫੜੀ ਰੋਗ ਕਾਰਨ ਵੱਡੀ ਗਿਣਤੀ ਵਿੱਚ ਪਸ਼ੂ ਬਿਮਾਰ ਹੋ ਰਹੇ ਹਨ ਅਤੇ ਰੋਪੜ, ਨਵਾਂਸ਼ਹਿਰ ਸਣੇ ਸੂਬੇ ਦੇ ਕਈ ਹੋਰ ਹਿੱਸਿਆਂ ਵਿੱਚ ਕਈਆਂ ਦੀ ਮੌਤ ਹੋ ਚੁੱਕੀ ਹੈ।  ਪਰ ਦੁੱਖ ਦੀ ਗੱਲ ਹੈ ਕਿ ਹਾਲਾਤ ਇੰਨੇ ਵਿਗੜ ਜਾਣ ਦੇ ਬਾਵਜੂਦ ਸਰਕਾਰ ਪਸ਼ੂ ਡਿਸਪੈਂਸਰੀਆਂ ਅਤੇ ਹਸਪਤਾਲਾਂ ਵਿੱਚ ਲੋੜੀਂਦੇ ਡਾਕਟਰ, ਸਟਾਫ਼ ਅਤੇ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ।  ਸਰਕਾਰ ਦੇ ਹੁਣ ਤੱਕ ਦੇ ਦਾਅਵੇ ਖੋਖਲੇ ਜਾਪਦੇ ਹਨ।

ਸੰਸਦ ਮੈਂਬਰ ਤਿਵਾੜੀ ਨੇ ਧੱਫੜੀ ਦੇ ਰੋਗ ਕਾਰਨ ਪਸ਼ੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
Manish Tiwari

ਸੰਸਦ ਮੈਂਬਰ ਤਿਵਾੜੀ ਨੇ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਹਾਲਾਤ ਹੱਥੋਂ ਬਾਹਰ ਨਾ ਨਿਕਲ ਜਾਣ ਤੇ ਪਸ਼ੂਆਂ ਕਿਸਾਨਾਂ ਦੀ ਜਾਨ ਜਾਣ ਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾਵੇ।