ਸੰਸਦ ਮੈਂਬਰ ਤਿਵਾੜੀ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਚੈੱਕ ਭੇਟ ਕੀਤੇ

155

ਸੰਸਦਮੈਂਬਰ ਤਿਵਾੜੀ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਚੈੱਕ ਭੇਟ ਕੀਤੇ

ਬਹਾਦਰਜੀਤ ਸਿੰਘ / ਰੂਪਨਗਰ ,20 ਸਤੰਬਰ,2022

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ  ਮਨੀਸ਼ ਤਿਵਾੜੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਨਜੀਤਪੁਰ ਅਤੇ ਖੇੜੀ ਸਲਾਬਤਪੁਰ ਦਾ ਦੌਰਾ ਕੀਤਾ ਗਿਆ।  ਜਿੱਥੇ ਉਨ੍ਹਾਂ ਨੇ ਪਿੰਡ ਮਨਜੀਤਪੁਰ, ਮੁਕਰਾਬਪੁਰ ਅਤੇ ਖੇੜੀ ਸਲਾਬਤਪੁਰ ਵਿੱਚ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ (ਕੁੱਲ 6 ਲੱਖ ਰੁਪਏ) ਦੇ ਵਿਕਾਸ ਕਾਰਜਾਂ ਦੇ ਚੈੱਕ ਪਿੰਡ ਵਾਸੀਆਂ ਨੂੰ ਭੇਟ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ।  ਜਿਸ ਤਹਿਤ ਉਹ ਆਪਣੇ ਸੰਸਦੀ ਕੋਟੇ ਵਿੱਚੋਂ  ਹਲਕਾ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਯਤਨਸ਼ੀਲ ਹਨ, ਤਾਂ ਜੋ ਪੇਂਡੂ ਖੇਤਰਾਂ ਵਿੱਚ ਵੀ ਸ਼ਹਿਰੀ ਪੱਧਰ ’ਤੇ ਲੋਕਾਂ ਨੂੰ ਸਹੂਲਤਾਂ ਮਿਲ ਸਕਣ।  ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਸੰਸਦ ਮੈਂਬਰ ਤਿਵਾੜੀ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਚੈੱਕ ਭੇਟ ਕੀਤੇ

ਇਸ ਤੋਂ ਪਹਿਲਾਂ ਸਾਂਸਦ ਤਿਵਾੜੀ ਨੂੰ ਪਿੰਡ ਵਾਸੀਆਂ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।  ਜਿੱਥੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਅਮਰ ਜੰਗ ਰਾਮ ਸਿੰਘ, ਸਰਪੰਚ ਭੁਪਿੰਦਰ ਕੌਰ, ਸਰਪੰਚ ਰਾਜਵਿੰਦਰ ਕੌਰ, ਕਲੱਬ ਪ੍ਰਧਾਨ ਮਹਿੰਦਰਪਾਲ ਸਿੰਘ, ਅਜੀਤ ਸਿੰਘ ਡੱਲਾ, ਨਾਹਰਪਾਲ ਸਿੰਘ, ਗੁਰਿੰਦਰ ਸਿੰਘ ਭੋਲਾ, ਬਲਦੇਵ ਸਿੰਘ ਪੰਚ, ਰਜਿੰਦਰ ਸਿੰਘ ਪੰਚ, ਬਲਦੇਵ ਸਿੰਘ, ਅਭਿਜੀਤ ਸਿੰਘ, ਜੁਝਾਰ ਸਿੰਘ ਸਕੱਤਰ, ਜਸਵਿੰਦਰ ਸਿੰਘ, ਪੂਰਨ ਸਿੰਘ, ਦਿਲਬਾਗ ਸਿੰਘ, ਪੰਚ ਰਘਬੀਰ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਬੇਅੰਤ ਸਿੰਘ, ਪੰਚ ਹਰਦੀਪ ਕੌਰ, ਪੰਚ ਅਮਰਜੀਤ ਕੌਰ, ਪੰਚ ਅਵਤਾਰ ਸਿੰਘ ਆਦਿ ਹਾਜ਼ਰ ਸਨ |