ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ: ਸਿਵਲ ਸਰਜਨ ਡਾ. ਰਮਿੰਦਰ ਕੌਰ

190

ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ: ਸਿਵਲ ਸਰਜਨ ਡਾ. ਰਮਿੰਦਰ ਕੌਰ

ਪਟਿਆਲਾ 14 ਜੁਲਾਈ,2023

ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ  ਪਾਣੀ ਤੋ ਫੈਲਣ ਵਾਲੀਆਂ ਬਿਮਾਰੀਆ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਾਰਮ ਚਲਾਏ ਜਾ ਰਹੇ ਹਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਅਰਬਨ ਅਸਟੇਟ ਫੇਸ-2 , ਫਰੈਂਡਜ਼ ਕਲੋਨੀ, ਐਲ ਆਈ ਜੀ ਫਲੈਟ, ਤੇਜ਼ ਬਾਗ ਕਲੋਨੀ ਮਸਜਿਦ ਦੇ ਨਜਦੀਕੀ ਏਰੀਆ, ਗੋਪਾਲ ਕਲੌਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇ ਕੀਤੀ ਗਈ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਅਤੇ ਡਾ. ਦਿਵਜੋਤ ਸਿੰਘ ਵੱਲੋਂ ਟੀਮ ਸਮੇਤ ਤੇਜ਼ ਬਾਗ ਕਲੋਨੀ ਮਸਜਿਦ ਦੇ ਨਜਦੀਕੀ ਏਰੀਆ, ਗੋਪਾਲ ਕਲੌਨੀ ਦੇ ਪਿਛਲੇ ਪਾਸੇ ਸਨੌਰ ਰੋਡ ਪਟਿਆਲਾ ਵਿਖੇ ਲੋਕਾਂ ਨੂੰ ਡੇਂਗੂ, ਮਲੇਰੀਆ, ਟਾਈਫਾਈਡ ਅਤੇ ਪੀਲੀਆ ਆਦਿ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਅਤੇ ਇਕੱਤਰ ਲੋਕਾਂ ਨੂੰ  ਮੱਛਰ ਭਜਾਊ ਕਰੀਮਾਂ, ਕਲੋਰੀਨ ਦੀਆਂ ਗੋਲੀਆਂ ਅਤੇ ਮਲਟੀ ਵਿਟਾਮਿਨ ਦਵਾਈਆਂ ਵੀ ਵੰਡੀਆਂ ਗਈਆਂ।

ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਜਿੱਲੇ ਦੇ 38604 ਘਰਾਂ ਵਿਚ ਪਹੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 594 ਥਾਂਵਾ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ 5 ਵਿਅਕਤੀਆਂ ਦੇ ਚਲਾਨ ਵੀ ਕੀਤੇ ਗਏ । ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 3 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜਨ ਦੋਰਾਣ ਜਿਲੇ੍ਹ ਵਿੱਚ ਹੁਣ ਤੱਕ 05 ਡੇਂਗੂ ਦੇ ਕੇਸ ਰਿਪੋਰਟ ਹੋਏ ਹਨ ।ਪ੍ਰੰਤੂ ਬੀਤੇ ਦਿਨਾਂ ਤੋਂ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਥਾਂਵਾ ਉਤੇ ਅਤੇ ਘਰਾਂ ਵਿੱਚ ਪਏ ਟੂੱਟੇ ਫੁੱਟੇੇ ਬਰਤਨਾਂ ਵਿੱਚ ਪਾਣੀ ਇੱਕਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵੱਧਣਾ ਲਾਜਮੀ ਹੈ ।

ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ: ਸਿਵਲ ਸਰਜਨ ਡਾ. ਰਮਿੰਦਰ ਕੌਰ

ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ: ਸਿਵਲ ਸਰਜਨ ਡਾ. ਰਮਿੰਦਰ ਕੌਰ I ਜਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾ ਵਿੱਚ ਮੁਫਤ ਉਪਲਬਧ ਹੈ ਅਤੇ ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਸਿਹਤ ਵਿਭਾਗ ਵੱਲੋਂ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਨੂੰ ਜ਼ਰੂਰਤ ਮੁਤਾਬਕ ਦਵਾਈਆਂ, ਮੱਛਰ ਭਜਾਊ ਕਰੀਮਾਂ ਅਤੇ ਕਲੋਰੀਨ ਦੀਆਂ ਗੋਲੀਆਂ ਵੱਖ ਵੱਖ ਖੇਤਰਾਂ ਵਿਚ ਟੀਮਾਂ ਵਲੋ ਜਾ ਕੇ ਵੰਡੀਆਂ ਗਈਆਂ ਹਨ।ਇਸ ਤੋ ਇਲਾਵਾ ਲੋਕਾਂ ਨੂੰ ਨਜਦੀਕ ਹੀ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਲੀਫ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ