ਜ਼ਿਲ੍ਹਾ ਮਲੇਰਕੋਟਲਾ ਚ 142 ਵਾਤਾਵਰਨ ਪੱਖੀ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ : ਡਿਪਟੀ ਕਮਿਸ਼ਨਰ
ਮਲੇਰਕੋਟਲਾ 23 ਨਵੰਬਰ :
ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮਲੇਰਕੋਟਲਾ ਦਫ਼ਤਰ ਵੱਲੋਂ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਇੰਨ ਸੀਟੂ ਸੀ.ਆਰ.ਐਮ (ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ) ਸਕੀਮ ਅਧੀਨ ਸਾਲ ਤਹਿਤ 2020-21 ਤੱਕ ਜ਼ਿਲ੍ਹੇ ਦੇ ਨਿੱਜੀ ਕਿਸਾਨਾਂ ਨੂੰ 124, ਅਨੁਸੂਚਿਤ ਜਾਤੀ ਨਾਲ ਸਬੰਧਿਤ 13 ਕਿਸਾਨਾਂ ਨੂੰ, ਸਹਿਕਾਰੀ ਸਭਾਵਾਂ ਨੂੰ 02, ਗਰਾਮ ਪੰਚਾਇਤਾਂ ਨੂੰ 01 ਅਤੇ ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ 02 ਨੂੰ ਇਕ ਭਾਵ ਕੁੱਲ 142 ਖੇਤੀ ਸੰਦ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਕਿਸਾਨ ਇਨ੍ਹਾਂ ਖੇਤੀ ਸੰਦਾਂ ਨਾਲ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਅਤੇ ਹੋਰ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਕਰਵਾ ਸਕਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸੀ ਆਰ ਐਮ ਸਕੀਮ ਤਹਿਤ ਸਾਲ 2021—22 ਅਧੀਨ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਲਈ ਜ਼ਿਲ੍ਹੇ ਦੇ 304 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਆਨ ਲਾਈਨ ਪੋਟਲ ਤੇ ਪ੍ਰਾਪਤ ਹੋਈਆ ਸਨ, ਜਿਨ੍ਹਾਂ ਵਿੱਚੋਂ 124 ਕਿਸਾਨਾਂ ਦੀ ਯੋਗ ਪ੍ਰਕ੍ਰਿਆ ਰਾਹੀਂ ਚੋਣ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਆਧੁਨਿਕ ਤਕਨੀਕ ਦੇ ਧੰਦਾ ਦੀ ਵਰਤੋਂ ਕਰਕੇ ਕਿਸਾਨ ਆਪਣੀ ਖੇਤੀ ਲਾਗਤ ਨੂੰ ਘਟਾ ਸਕਦੇ ਹਨ। ਲੇਕਿਨ ਖੇਤੀ ਮਸ਼ੀਨਰੀ ਬਹੁਤ ਹੀ ਮਹਿੰਗੇ ਹਨ । ਆਧੁਨਿਕ ਧੰਦਾ ਦੀ ਲੋੜ ਅਸੀਂ ਕਿਸਾਨਾਂ ਦੇ ਸੈੱਲਫ਼ ਹੈਲਪ ਗਰੁੱਪ ਬਣਾ ਕੇ ਵੀ ਪੂਰੀ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਸਾਨਾਂ ਨੂੰ ਆਪਣੇ ਆਪਣੇ ਪਿੰਡਾਂ ਵਿੱਚ ਗਰੁੱਪ ਬਣਾ ਕੇ ਆਪਣੇ ਆਧੁਨਿਕ ਖੇਤੀਬਾੜੀ ਸੰਦਾਂ ਦੀ ਲੋੜ ਪੂਰੀ ਕਰਨ ਲਈ ਕਿਹਾ ।
ਮੁੱਖ ਖੇਤੀ ਬਾੜੀ ਅਫ਼ਸਰ ਡਾਕਟਰ ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰ ਰਿਹਾ ਹੈ ਅਤੇ ਇਸ ਤਹਿਤ ਹੁਣੇ ਤੋਂ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੰਦ ਜਿਹੜੇ ਕਿ ਕਿਸਾਨਾਂ ਦੀ ਵਾਤਾਵਰਨ ਪੱਖੀ ਖੇਤੀ ਕਰਨ ਵਿੱਚ ਸਹਾਇਤਾ ਕਰਦੇ ਹਨ, ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਕਿ ਪੰਜਾਬ ਦਾ ਵਾਤਾਵਰਨ ਸ਼ੁੱਧ ਰਹੇ ਅਤੇ ਇੱਥੋਂ ਦਾ ਹਰ ਇੱਕ ਨਾਗਰਿਕ ਅਰੋਗ ਜ਼ਿੰਦਗੀ ਜੀਵੇ।
ਇਸ ਮੌਕੇ ਅਗਾਂਹਵਧੂ ਕਿਸਾਨ ਨਿਰਭੈ ਸਿੰਘ ਨੇ ਕਿਹਾ ਕਿ ਕਿਸਾਨੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਤਕਨੀਕ ਤੋਂ ਬਿਨਾ ਖੇਤੀ ਕਰਨ ਨਾਲ ਕਿਸਾਨੀ ਦੀ ਆਰਥਿਕ ਹਾਲਤ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦਾ ਰੁਝਾਨ ਵੀ ਇਸੇ ਨਿਰਾਸ਼ਾ ਵਿੱਚੋਂ ਪੈਦਾ ਹੁੰਦਾ ਹੈ। ਕਿਸਾਨਾਂ ਨੂੰ ਦਿੱਤੇ ਜਾਣ ਵਾਲੀ ਮਸ਼ੀਨਰੀ ਨਾਲ ਕਿਸਾਨਾਂ ਦਾ ਬਹੁਤ ਫ਼ਾਇਦਾ ਹੋਵੇਗਾ । ਉਨ੍ਹਾਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪਰਾਲੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਬਿਲਕੁਲ ਬੰਦ ਕਰ ਦੇਣ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਧਿਆਨ ਲਿਆਂਦਾ ਕਿ ਪਿੰਡ ਗੁਆਰਾ ਦੇ ਕਿਸਾਨਾਂ ਵਲੋਂ ਬੀਜੀ ਗਈ ਕਣਕ ਪੁੰਗਰੀ ਨਹੀਂ, ਕਣਕ ਦੇ ਬੀਜ ਨਕਲੀ ਹੋਣ ਦਾ ਖ਼ਦਸ਼ਾ ਜਤਾਇਆ ਅਤੇ ਦੱਸਿਆ ਕਿ ਜਿਸ ਨਾਲ ਕਿਸਾਨਾਂ ਦਾ ਆਰਥਿਕ ਪੱਖੋਂ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਫ਼ਸਲ ਦੁਬਾਰਾ ਬੀਜਣੀ ਪਈ ਹੈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਕਾਸ ਅਫ਼ਸਰ ਮਲੇਰਕੋਟਲਾ ਨੂੰ ਤੁਰੰਤ ਪੜਤਾਲ ਕਰਕੇ ਆਪਣੀ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਅੰਦਰ ਦੇਣ ਦੇ ਨਿਰਦੇਸ਼ ਦਿੱਤੇ ਅਤੇ ਜੇਕਰ ਬੀਜ ਨਕਲੀ ਪਾਏ ਜਾਂਦੇ ਹਨ ਤਾਂ ਨਕਲੀ ਬੀਜ ਵੇਚਣ ਵਾਲੀਆਂ ਵਿਰੁੱਧ ਤੁਰੰਤ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ ।
ਜ਼ਿਲ੍ਹਾ ਮਲੇਰਕੋਟਲਾ ਚ 142 ਵਾਤਾਵਰਨ ਪੱਖੀ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ : ਡਿਪਟੀ ਕਮਿਸ਼ਨਰ Iਇਸ ਮੌਕੇ ਐਸੋਸੀਏਟਿਡ ਡਾਇਰੈਕਟਰ (ਟ੍ਰੇਨਿੰਗ)ਡਾ ਮਨਦੀਪ ਸਿੰਘ,ਖੇਤੀਬਾੜੀ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ