ਜ਼ਿਲ੍ਹੇ ‘ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

204

ਜ਼ਿਲ੍ਹੇ ‘ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਪਟਿਆਲਾ, 28 ਅਪ੍ਰੈਲ:
ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ। ਉਨ੍ਹਾਂ ਨੇ ਅੱਜ ਇਸ ਸਬੰਧੀਂ ਅੱਜ ਇੱਕ ਅਹਿਮ ਮੀਟਿੰਗ ਵੀ ਕੀਤੀ। ਇਸ ਮੌਕੇ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਬਾਹਰਲੇ ਰਾਜਾਂ ਤੋਂ ਪਰਤ ਰਹੇ ਪੰਜਾਬ ਦੇ ਮਜ਼ਦੂਰਾਂ, ਰਾਜਸਥਾਨ ਦੇ ਕੋਟਾ ਤੇ ਹੋਰ ਸ਼ਹਿਰਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ਸਹੂਲਤ ‘ਚ ਰੱਖਿਆ ਜਾਵੇਗਾ।

ਇਸ ਮੀਟਿੰਗ ‘ਚ ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਏ.ਡੀ.ਸੀ. (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਪੀ.ਸੀ.ਐਸ. ਟ੍ਰੇਨੀ ਸ. ਜਗਨੂਰ ਸਿੰਘ ਗਰੇਵਾਲ, ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਕਾਂਸਲ ਮੌਜੂਦ ਸਨ।
ਕੁਮਾਰ ਅਮਿਤ ਨੇ ਦ ੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਮਹਾਰਾਸਟਰ ਤੋਂ ਵਾਪਸ ਪਰਤ ਰਹੇ ਬਿਨ੍ਹਾਂ ਲੱਛਣਾਂ ਵਾਲੇ 5 ਵਿਅਕਤੀਆਂ ਦੇ ਤਰਨ ਤਾਰਨ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਲਈ ਪਾਜੇਟਿਵ ਜਾਏ ਜਾਣ ਦੇ ਮੱਦੇਨਜਰ,ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਨੂੰ ਇਹਤਿਆਤ ਵਜੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਕਵਾਰੰਟਾਈਨ ਅਸਥਾਨ ਗੁਰਦੁਆਰ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਿਨ੍ਹਾਂ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ ਵਿਖੇ ਇਕਾਂਤਵਾਸ ਰੱਖਿਆ ਜਾਵੇਗਾ।

ਜ਼ਿਲ੍ਹੇ 'ਚ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਹਰ ਵਿਅਕਤੀ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਅੰਦਰ ਪੁੱਜਣ ਵਾਲੇ ਇਨ੍ਹਾਂ ਸਾਰੇ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਅਤੇ ਕੋਵਿਡ-19 ਟੈਸਟ ਲਈ ਨਮੂਨੇ ਇਕੱਤਰ ਕੀਤੇ ਜਾਣਗੇ। ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਬਾਹਰਲੇ ਰਾਜਾਂ ਤੋਂ ਦਾਖਲ ਹੋਣ ਵਾਲੇ ਸਾਰੇ ਦਾਖਲਾ ਸਥਾਨਾਂ ‘ਤੇ ਮੈਡੀਕਲ ਅਮਲੇ ਸਮੇਤ ਆਬਕਾਰੀ ਤੇ ਕਰ ਵਿਭਾਗ ਦੇ ਕਰਮਚਾਰੀ/ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਬਾਹਰਲੇ ਰਾਜਾਂ ਤੋਂ ਪੰਜਾਬ ‘ਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਤਿਆਰ ਕਰਕੇ ਸਾਰੇ ਜ਼ਿਲ੍ਹਿਆਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਹੋਮ ਕਵਾਰੰਟਾਈਨ ਕੀਤਾ ਜਾਵੇਗਾ।

ਏ.ਈ.ਟੀ.ਸੀ. ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸਾਰੇ ਅੰਤਰਰਾਜੀ ਨਾਕਿਆਂ ‘ਤੇ ਉਨ੍ਹਾਂ ਦੇ ਕਰਮਚਾਰੀ ਤੇ ਅਧਿਕਾਰੀ ਤਾਇਨਾਤ ਕੀਤੇ ਹੋਏ ਹਨ। ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਮਜ਼ਦੂਰਾਂ ਤੇ ਸ਼ਰਧਾਲੂਆਂ ਦੇ ਲਈ ਕਵਾਰੰਟਾਈਨ ਸਹੂਲਤਾਂ ਤਿਆਰ ਹਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਦਾਖਲ ਹੋਣ ਵਾਲੇ ਮਜ਼ਦੂਰਾਂ ਅਤੇ ਸ਼ਰਧਾਲੂਆਂ ਦੀ ਸਕਰੀਨਿੰਗ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।